Connect with us

Punjab

ਕੇਂਦਰੀ ਸਿਹਤ ਮੰਤਰੀ ਨੇ ਕੀਤਾ ਦਾਅਵਾ,ਪੰਜਾਬ ਸਰਕਾਰ ਨੇ ਆਯੁਸ਼ਮਾਨ ਫੰਡ ਨਾਲ ਖੋਲ੍ਹੇ ਆਮ ਆਦਮੀ ਕਲੀਨਿਕ

Published

on

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (ਪੀਐਮਜੇਏਵਾਈ) ਦੇ ਫੰਡਾਂ ਦੀ ਵਰਤੋਂ ਕਰਕੇ ਉਨ੍ਹਾਂ ਦੇ ਰਾਜ ਵਿੱਚ ਵੱਖ-ਵੱਖ ਨਾਵਾਂ ਨਾਲ ਸਹੂਲਤਾਂ ਤਿਆਰ ਕੀਤੀਆਂ ਹਨ। ਪੰਜਾਬ ਵਿੱਚ ਉਹਨਾਂ ਸਹੂਲਤਾਂ ਦਾ ਨਾਮ

ਮੁਹੱਲਾ ਕਲੀਨਿਕ/ਆਮ ਆਦਮੀ ਕਲੀਨਿਕ ਵਰਗੇ ਨਾਮ ਦਿੱਤੇ ਗਏ ਹਨ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਲੋਕ ਸਭਾ ਵਿੱਚ ਦਾਅਵਾ ਕੀਤਾ ਕਿ ਪੰਜਾਬ ਅਤੇ ਆਂਧਰਾ ਪ੍ਰਦੇਸ਼ ਦੀਆਂ ਸਰਕਾਰਾਂ ਰਾਜ ਦੇ ਸਮਝੌਤਾ ਪੱਤਰ (ਐਮਓਯੂ) ਦੀ ਉਲੰਘਣਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਅਤੇ ਆਂਧਰਾ ਪ੍ਰਦੇਸ਼ ਸਰਕਾਰਾਂ ਨੂੰ ਪੱਤਰ ਵੀ ਲਿਖੇ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਮੁਹੱਲਾ ਕਲੀਨਿਕਾਂ ਦੀ ਤਰਜ਼ ‘ਤੇ ਪੰਜਾਬ ਵਿੱਚ 400 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ। ਪਿਛਲੇ ਸਾਲ 100 ਕਲੀਨਿਕ ਖੋਲ੍ਹੇ ਗਏ ਸਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਰਾਜਾਂ ਨੇ ਸਮਝੌਤਾ ਤਹਿਤ ਸਕੀਮ ਦੇ ਨਿਯਮਾਂ ਦੀ ਪਾਲਣਾ ਨਾ ਕਰਕੇ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਰੋਕਿਆ ਤਾਂ ਕੇਂਦਰ ਕੋਲ ਕਾਰਵਾਈ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ।