Connect with us

Punjab

ਪੰਜਾਬ ‘ਚ ‘ਆਪ’ ਦੇ ਰਾਹ ‘ਤੇ ਚੱਲਿਆ SGPC, ਬਜਟ ਲਈ ਜਨਤਾ ਤੋਂ ਮੰਗੇ ਸੁਝਾਅ, ਜਾਰੀ ਕੀਤਾ ਈ-ਮੇਲ

Published

on

ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਆਮ ਆਦਮੀ ਪਾਰਟੀ (ਆਪ) ਦੇ ਰਾਹ ’ਤੇ ਚੱਲਣਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਨੇ ਲੋਕਾਂ ਦੇ ਸੁਝਾਵਾਂ ਨਾਲ ਸਾਲਾਨਾ ਬਜਟ ਤਿਆਰ ਕਰਨ ਦਾ ਮਨ ਬਣਾ ਲਿਆ ਹੈ। ਇਸ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਈ-ਮੇਲ sgpcbudgetsuggestions@gmail.com ਜਾਰੀ ਕੀਤੀ ਗਈ ਹੈ, ਜਿਸ ‘ਤੇ ਲੋਕ ਆਪਣੇ ਸੁਝਾਅ ਭੇਜ ਸਕਦੇ ਹਨ।

ਪਿਛਲੇ ਸਾਲ 988 ਕਰੋੜ ਦਾ ਬਜਟ ਸੀ
ਪਿਛਲੇ ਸਾਲ ਦੀ ਗੱਲ ਕਰੀਏ ਤਾਂ ਸ਼੍ਰੋਮਣੀ ਕਮੇਟੀ ਨੇ 988 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਸੀ, ਜੋ ਇਸ ਸਾਲ 1000 ਕਰੋੜ ਰੁਪਏ ਤੋਂ ਵੀ ਪਾਰ ਜਾ ਸਕਦਾ ਹੈ। ਪਿਛਲੀ ਵਾਰ ਸਿੱਖਿਆ ‘ਤੇ 231 ਕਰੋੜ ਰੁਪਏ ਖਰਚ ਕੀਤੇ ਗਏ ਸਨ। ਜਦਕਿ ਸ਼੍ਰੋਮਣੀ ਕਮੇਟੀ ਦੀ ਆਮਦਨ 958 ਕਰੋੜ ਰੁਪਏ ਦੇ ਕਰੀਬ ਦੱਸੀ ਗਈ ਸੀ।