Punjab
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨਗਰ ਕੌਂਸਲ ਤੋਂ ਕੀਤੀ ਸੇਵਾ ਮੁਕਤੀ ਦੀ ਮੰਗ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਾਨਸਾ ਨਗਰ ਕੌਂਸਲ ਨੂੰ ਆਪਣੀ ਮਰਜ਼ੀ ਨਾਲ ਸੇਵਾਮੁਕਤੀ ਲਈ ਪੱਤਰ ਲਿਖਿਆ ਸੀ, ਜਿਸ ਨੂੰ ਅੱਜ ਨਗਰ ਕੌਂਸਲ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ।
ਬਲਕੌਰ ਸਿੰਘ ਫਾਇਰ ਡਿਪਾਰਟਮੈਂਟ ਵਿੱਚ ਕੰਮ ਕਰਦੇ ਸਨ ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਫਾਇਰ ਵਿਭਾਗ ਵਿੱਚ ਕੰਮ ਕਰਦੇ ਸਨ। ਦੱਸ ਦੇਈਏ ਕਿ ਉਨ੍ਹਾਂ ਮਾਨਸਾ ਨਗਰ ਕੌਂਸਲ ਨੂੰ ਪੱਤਰ ਲਿਖ ਕੇ ਸਵੈ-ਇੱਛੁਕ ਸੇਵਾਮੁਕਤੀ ਦੀ ਮੰਗ ਕੀਤੀ ਸੀ, ਜਿਸ ਨੂੰ ਅੱਜ ਮਾਨਸਾ ਨਗਰ ਕੌਂਸਲ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ। ਜਦੋਂਕਿ ਮਾਨਸਾ ਨਗਰ ਕੌਂਸਲ ਦੇ ਈ.ਓ. ਤਰੁਣ ਕੁਮਾਰ ਨੇ ਦੱਸਿਆ ਕਿ ਅੱਜ ਮਾਨਸਾ ਨਗਰ ਕੌਂਸਲ ਦੀ ਮੀਟਿੰਗ ਹੋਈ, ਜਿਸ ਵਿੱਚ ਫਾਇਰ ਵਿਭਾਗ ਵਿੱਚ ਡਰਾਈਵਰ ਵਜੋਂ ਤਾਇਨਾਤ ਬਲਕੌਰ ਸਿੰਘ ਨੇ ਸੇਵਾਮੁਕਤੀ ਲਈ ਮੰਗ ਪੱਤਰ ਸੌਂਪਿਆ, ਜਿਸ ਨੂੰ ਕੌਂਸਲ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਦੇ ਮਾਪੇ ਲਗਾਤਾਰ ਸਰਕਾਰ ਤੋਂ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ ਪਰ ਅੱਜ ਤੱਕ ਉਨ੍ਹਾਂ ਨੂੰ ਇਨਸਾਫ਼ ਦੀ ਕੋਈ ਕਿਰਨ ਨਜ਼ਰ ਨਹੀਂ ਆ ਰਹੀ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਦੇ ਮਾਤਾ-ਪਿਤਾ ਦੁਖੀ ਹਨ ਅਤੇ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਲਈ ਕੁਝ ਕਦਮ ਚੁੱਕ ਰਹੇ ਹਨ।