Punjab
BREAKING NEWS:ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫਤਾਰ: ਵਿਜੀਲੈਂਸ ਨੇ ਰਿਸ਼ਵਤ ਦੇ ਦੋਸ਼ ‘ਚ ਫੜਿਆ
ਪੰਜਾਬ ਵਿਜੀਲੈਂਸ ਬਿਊਰੋ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਗ੍ਰਿਫਤਾਰ ਕੀਤਾ ਹੈ। ਕੋਟਫੱਤਾ ਬਠਿੰਡਾ ਦਿਹਾਤੀ ਤੋਂ ‘ਆਪ’ ਦੇ ਵਿਧਾਇਕ ਹਨ। ਵਿਜੀਲੈਂਸ ਨੇ ਅੱਧੀ ਰਾਤ ਨੂੰ ਜਾਲ ਵਿਛਾ ਕੇ ਰਾਜਪੁਰਾ ਤੋਂ ਕੋਟਫੱਤਾ ਨੂੰ ਕਾਬੂ ਕੀਤਾ। 16 ਫਰਵਰੀ ਨੂੰ ਉਸ ਦਾ ਪ੍ਰਾਈਵੇਟ ਪੀਏ ਰਿਸ਼ਮ ਸਿੰਘ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਬਠਿੰਡਾ ਵਿੱਚ ਫੜਿਆ ਗਿਆ ਸੀ।
ਉਸ ਸਮੇਂ ਵਿਧਾਇਕ ਤੋਂ ਵੀ ਕਰੀਬ 4 ਘੰਟੇ ਸਰਕਟ ਹਾਊਸ ‘ਚ ਪੁੱਛਗਿੱਛ ਕੀਤੀ ਗਈ। ਹਾਲਾਂਕਿ ਉਸ ਸਮੇਂ ਵਿਜੀਲੈਂਸ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਜਿਸ ਤੋਂ ਬਾਅਦ ‘ਆਪ’ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ।
ਵਿਧਾਇਕ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਵਿਜੀਲੈਂਸ ਕੋਟਫੱਤਾ ਬਠਿੰਡਾ ਲੈ ਗਈ ਹੈ। ਉਥੇ ਹੀ ਵਿਜੀਲੈਂਸ ਦਫਤਰ ‘ਚ ਨਿੱਜੀ ਪੀਏ ਅਤੇ ਵਿਧਾਇਕ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ