Punjab
ਸਕੂਲ ਆਫ ਐਮੀਨੈਂਸ ‘ਚ 9ਵੀਂ ਤੇ 11ਵੀਂ ਜਮਾਤ ‘ਚ ਦਾਖਲੇ ਲਈ ਪੋਰਟਲ ਹੋਇਆ ਲਾਂਚ, ਇਸ ਦਿਨ ਹੋਵੇਗੀ ਪ੍ਰੀਖਿਆ
ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਭਰ ਵਿੱਚ 117 ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਗਏ ਹਨ। . ਇਸ ਵਿੱਚ ਵਿਭਾਗ ਵੱਲੋਂ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ https://www.epunjabschool.gov.in/school-eminence/ ਪੋਰਟਲ ਲਾਂਚ ਕੀਤਾ ਗਿਆ ਹੈ।
ਇਨ੍ਹਾਂ ਸਕੂਲਾਂ ਵਿੱਚ ਇਨ੍ਹਾਂ ਜਮਾਤਾਂ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਵਿਭਾਗ ਵੱਲੋਂ ਜਾਰੀ ਪੋਰਟਲ ’ਤੇ 10 ਮਾਰਚ ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਨ੍ਹਾਂ ਸਕੂਲਾਂ ਵਿੱਚ ਦਾਖਲਾ ਪ੍ਰਵੇਸ਼ ਪ੍ਰੀਖਿਆ ਰਾਹੀਂ ਹੀ ਹੋਵੇਗਾ। ਇਹ ਪ੍ਰੀਖਿਆ 19 ਮਾਰਚ ਨੂੰ ਹੋਵੇਗੀ। ਦਾਖਲੇ ਸਬੰਧੀ ਹੋਰ ਜਾਣਕਾਰੀ ਲਈ ਵਿਭਾਗ ਦੇ ਟੋਲ ਫਰੀ ਨੰਬਰ 18001802139 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।