Punjab
ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਗਰਮਾਈ ਸਿਆਸਤ, ਰਵਨੀਤ ਬਿੱਟੂ ਨੇ ਸਰਕਾਰ ਨੂੰ ਦਿੱਤੀ ਇਹ ਚੇਤਾਵਨੀ
ਰਾਜਾ ਵੜਿੰਗ ਤੋਂ ਬਾਅਦ ਹੁਣ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵੀ ਸਰਕਾਰ ਤੋਂ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਬਿੱਟੂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਸੀ.ਐਮ. ਦੀ ਰਿਹਾਇਸ਼ ਅੱਗੇ ਧਰਨਾ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਆਪਣੇ ਆਪ ਨੂੰ ਭਾਰਤੀ ਨਹੀਂ ਸਮਝਦਾ ਤਾਂ ਉਸ ਨੂੰ ਇੱਥੋਂ ਭਜਾਓ, ਕੋਈ ਕਾਰਵਾਈ ਕਰੋ।
ਜ਼ਿਕਰਯੋਗ ਹੈ ਕਿ ਅਜਨਾਲਾ ਕਾਂਡ ਨੂੰ ਲੈ ਕੇ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਹਰ ਕੋਈ ਹਿੰਸਾ ਦੀ ਇਸ ਘਟਨਾ ਦੀ ਨਿੰਦਾ ਕਰ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਪਰ ਸਰਕਾਰ ਇਸ ਮਾਮਲੇ ‘ਚ ਅਜੇ ਤੱਕ ਚੁੱਪ ਧਾਰੀ ਬੈਠੀ ਹੈ। ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।