Punjab
CM ਮਾਨ ਨੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਕੀਤਾ ਧੰਨਵਾਦ, ਟਵੀਟ ਕਰਕੇ ਕਹਿ ਇਹ ਗੱਲ
ਪੰਜਾਬ ਦੀ ਆਮ ਆਦਮੀ ਪਾਰਟੀ ਨੇ 3 ਮਾਰਚ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ ਦੇਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਉਹ ਪੰਜਾਬ ਵਿੱਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਲਈ ਧੰਨਵਾਦੀ ਹਨ। ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ ‘ਵਿਧਾਨ ਸਭਾ ਸੈਸ਼ਨ’ ਬਿਨਾਂ ਕਿਸੇ ਰੁਕਾਵਟ ਦੇ ਚੱਲੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 3 ਮਾਰਚ ਨੂੰ ਬਜਟ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਸੀ, ਜਿਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮਨਜ਼ੂਰੀ ਨਹੀਂ ਦਿੱਤੀ। ਇਸ ਦੇ ਖਿਲਾਫ ਸੂਬਾ ਸਰਕਾਰ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਰਾਜਪਾਲ ਨੇ 3 ਮਾਰਚ ਨੂੰ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਕਿਹਾ ਸੀ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਰਾਜਪਾਲ ਵੱਲੋਂ ਮੰਗੀ ਗਈ ਸੂਚਨਾ ਦੇਣ ਲਈ ਪਾਬੰਦ ਹੈ, ਉਸੇ ਤਰ੍ਹਾਂ ਰਾਜਪਾਲ ਵੀ ਸੈਸ਼ਨ ਸੱਦਣ ਸਬੰਧੀ ਮੰਤਰੀ ਮੰਡਲ ਦੀਆਂ ਸਿਫ਼ਾਰਸ਼ਾਂ ਨੂੰ ਮੰਨਣ ਲਈ ਪਾਬੰਦ ਹੈ। ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਇਆ ਗਿਆ ਹੈ।