Connect with us

Punjab

ਹਰਿਆਣਾ ਦੇ ਗੁਰਦੁਆਰਿਆਂ ਸਬੰਧੀ ਅੱਜ ਮੀਟਿੰਗ:ਸ਼੍ਰੋਮਣੀ ਕਮੇਟੀ ਨੇ ਬੁਲਾਈ ਜਨਰਲ ਮੀਟਿੰਗ 8 ਗੁਰਦੁਆਰਿਆਂ ਦੇ ਪ੍ਰਬੰਧ ਬਾਰੇ ਲਿਆ ਜਾਵੇਗਾ ਫੈਸਲਾ

Published

on

ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਜਨਰਲ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਵਿਚ ਹਰਿਆਣਾ ਤੋਂ ਚੁਣੇ ਗਏ 11 ਮੈਂਬਰਾਂ ਨੂੰ ਵੀ ਬੁਲਾਇਆ ਗਿਆ ਹੈ, ਤਾਂ ਜੋ ਉਥੋਂ ਦੇ 8 ਗੁਰਦੁਆਰਿਆਂ ਦੇ ਪ੍ਰਬੰਧ ਬਾਰੇ ਫੈਸਲਾ ਲਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਤੋਂ ਬਾਅਦ ਤੋਂ ਹੀ ਹਰਿਆਣਾ ਵਿਚ ਲਗਾਤਾਰ ਤਣਾਅ ਬਣਿਆ ਹੋਇਆ ਹੈ। ਸੂਬਾ ਸਰਕਾਰ ਦੀ ਹਮਾਇਤ ਮਿਲਣ ਤੋਂ ਬਾਅਦ ਜਬਰੀ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਪ੍ਰਬੰਧਕ ਕਮੇਟੀ ਆਪਣੇ ਹੱਥਾਂ ਵਿੱਚ ਲੈ ਰਹੀ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਦਾ ਵਿਰੋਧ ਜਾਰੀ ਹੈ।

SGPC ਪ੍ਰਬੰਧ ਦੇਖ ਰਹੀ ਸੀ
ਵਰਨਣਯੋਗ ਹੈ ਕਿ ਹਰਿਆਣਾ ਦੇ 8 ਮੁੱਖ ਅਤੇ ਹੋਰ ਗੁਰਦੁਆਰਿਆਂ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾ ਰਹੀ ਸੀ ਪਰ ਹਰਿਆਣਾ ਕਮੇਟੀ ਨੂੰ ਸੁਪਰੀਮ ਕੋਰਟ ਨੇ ਮਾਨਤਾ ਦਿੱਤੀ ਹੋਈ ਸੀ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਨੇ ਹਰਿਆਣਾ ਕਮੇਟੀ ਨੂੰ ਮਾਨਤਾ ਦਿੱਤੀ ਹੈ ਨਾ ਕਿ ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ। ਐਕਟ 25 ਅਤੇ 1985 ਦੇ ਐਕਟ 87 ਤਹਿਤ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਉਨ੍ਹਾਂ ਕੋਲ ਹੀ ਹੋਣਾ ਚਾਹੀਦਾ ਹੈ।