Punjab
ਨਾਬਾਲਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਭੇਜੀ ਸੀ ਧਮਕੀ ਭਰੀ ਈ-ਮੇਲ, ਮਾਨਸਾ ਪੁਲਿਸ ਨੇ ਜੋਧਪੁਰ ਤੋਂ ਕੀਤਾ ਗ੍ਰਿਫਤਾਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਇੱਕ ਨਾਬਾਲਗ ਵੱਲੋਂ ਧਮਕੀ ਭਰੀ ਈ-ਮੇਲ ਭੇਜੀ ਗਈ ਸੀ। ਮਾਨਸਾ ਪੁਲੀਸ ਨੇ ਮੁਲਜ਼ਮ ਨਾਬਾਲਗ ਨੂੰ ਰਾਜਸਥਾਨ ਦੇ ਜੋਧਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਲੜਕਾ 10ਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਮਜ਼ਦੂਰ ਪਰਿਵਾਰ ਨਾਲ ਸਬੰਧ ਰੱਖਦਾ ਹੈ। ਪੁਲਿਸ ਨੇ ਉਸ ਕੋਲੋਂ ਇੱਕ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਹੈ। ਇਹ ਜਾਣਕਾਰੀ ਐਸਐਸਪੀ ਡਾ ਨਾਨਕ ਸਿੰਘ ਨੇ ਮਾਨਸਾ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਧਮਕੀ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਈਮੇਲ ‘ਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਇਲਾਵਾ ਸਲਮਾਨ ਖਾਨ ਦਾ ਨਾਂ ਵੀ ਸੀ। ਨਾਲ ਹੀ ਸਿੱਧੂ ਦੇ ਪਿਤਾ ਨੂੰ ਵਾਰ-ਵਾਰ ਲਾਰੇਂਸ ਬਿਸ਼ਨੋਈ ਦਾ ਨਾਂ ਲੈਣਾ ਬੰਦ ਕਰਨ ਦੀ ਸਲਾਹ ਦਿੱਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੂੰ 25 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ।