Connect with us

Punjab

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੇਖਣ ਗਏ NRI ਨਿਹੰਗ ਸਿੰਘ ਦਾ ਹੋਇਆ ਕਤਲ

Published

on

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੇਖਣ ਗਏ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ 24 ਸਾਲ ਦੇ ਨਿਹੰਗ ਪ੍ਰਦੀਪ ਸਿੰਘ ਦਾ ਕੁੱਝ ਹੁੱਲੜਬਾਜ਼ਾਂ ਨੇ ਕੀਤਾ ਕਤਲ਼ ਨਿਹੰਗ ਸਿੰਘ ਨੌਜਵਾਨ ਨੇ ਹੁੱਲੜਬਾਜ਼ਾਂ ਨੂੰ ਜੀਪ ਵਿਚ ਅਸ਼ਲੀਲ ਗਾਣੇ ਗਾਉਣ ਅਤੇ ਹੁੱਲੜਬਾਜੀ ਕਰਨ ਤੋਂ ਰੋਕਣ ਕਰਕੇ ਹੋਇਆ ਸੀ ਵਿਵਾਦ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾ ਤੇ ਟੁੱਟਿਆ ਦੁੱਖਾਂ ਦਾ ਪਹਾੜ ਪਿੰਡ ਵਿੱਚ ਸੋਗ ਦੀ ਲਹਿਰ ਨਿਹੰਗ ਪਰਦੀਪ ਸਿੰਘ ਕੈਨੇਡਾ ਤੋਂ ਕੁਝ ਦਿਨ ਮਹੀਨੇ ਪਹਿਲਾਂ ਹੀ ਆਇਆ ਸੀ ਆਪਣੇ ਪਿੰਡ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਪ੍ਰਦੀਪ ਸਿੰਘ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਦੀਪ ਵਿਦੇਸ਼ ਕਨੇਡਾ ਦੇ ਵਿੱਚ ਰਹਿੰਦਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਉਸ ਨੂੰ ਕਨੇਡਾ ਵਿੱਚ ਪੀ.ਆਰ ਮਿਲੀ ਸੀ ਅਤੇ ਸਿਤੰਬਰ ਮਹੀਨੇ ਉਹ ਵਾਪਿਸ ਆਪਣੇ ਘਰ ਆਇਆ ਸੀ ਅਤੇ 5 ਮਾਰਚ ਨੂੰ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੇਖਣ ਗਿਆ ਸੀ ਅਤੇ ਰਸਤੇ ਵਿਚ ਜਦ ਉਸ ਨੇ ਕੁਝ ਹੁੱਲੜਬਾਜ਼ਾਂ ਨੂੰ ਗੱਡੀ ਵਿੱਚ ਉਚੀ-ਉਚੀ ਅਸ਼ਲੀਲ ਗਾਣੇ ਚਲਾਉਂਦੇ ਹੋਏ ਦੇਖਿਆ ਤਾਂ ਹੁੱਲੜਬਾਜ਼ਾਂ ਨੂੰ ਸਮਝਾਉਣ ਅਤੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਹੁਲੜਬਾਜ਼ਾਂ ਨੇ ਪ੍ਰਦੀਪ ਸਿੰਘ ਉਪਰ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੇ ਹੀ ਉਸ ਦੀ ਮੌਤ ਹੋ ਗਈ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦੇ ਉਪਰ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਮ੍ਰਿਤਕ ਦੀ ਮਾਤਾ ਬਲਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ ਰਿਸ਼ਤੇਦਾਰਾਂ ਨੇ ਦੱਸਿਆ ਕਿ ਪ੍ਰਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਇਸ ਦੀ ਇਕ ਭੈਣ ਵਿਦੇਸ਼ ਵਿੱਚ ਰਹਿੰਦੀ ਹੈ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਹੁੱਲੜਬਾਜ਼ਾਂ ਦੇ ਉਪਰ ਸਖਤ ਕਾਰਵਾਈ ਕੀਤੀ ਜਾਵੇ ਉਨ੍ਹਾਂ ਕਿਹਾ ਕਿ ਜਦੋਂ ਤਕ ਸਾਰੇ ਆਰੋਪੀ ਨਹੀਂ ਫੜੇ ਜਾਂਦੇ ਉਦੋਂ ਤੱਕ ਪ੍ਰਦੀਪ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ ਉਹਨਾਂ ਦੱਸਿਆ ਕਿ ਅਰੋਪੀਆਂ ਵੱਲੋਂ ਉਸ ਦੇ ਕੇਸਾਂ ਅਤੇ ਕਕਾਰਾ ਦੀ ਵੀ ਬੇਅਦਬੀ ਕੀਤੀ ਗਈ ਹੈ