Connect with us

Punjab

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ,ਸੀਐੱਮ ਮਾਨ ਦੇ ਸਦਨ ਪਹੁੰਚਣ ‘ਤੇ ਕਾਂਗਰਸੀ ਵਿਧਾਇਕ ਕਰਨਗੇ ਬਾਈਕਾਟ

Published

on

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਅੱਜ ਸਦਨ ਦੀ ਕਾਰਵਾਈ ਹੰਗਾਮੀ ਰਹਿਣ ਦੇ ਆਸਾਰ ਹਨ। ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸਦਨ ‘ਚ ਪਹੁੰਚਣ ‘ਤੇ ਵੀ ਕਾਂਗਰਸੀ ਵਿਧਾਇਕ ਬਾਈਕਾਟ ਕਰਨਗੇ। ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਉਨ੍ਹਾਂ ਦੇ ਆਉਣ ‘ਤੇ ਸਦਨ ਦੀ ਕਾਰਵਾਈ ਦਾ ਉਦੋਂ ਤੱਕ ਬਾਈਕਾਟ ਕਰਨਗੇ ਜਦੋਂ ਤੱਕ ਮੁੱਖ ਮੰਤਰੀ ਮਾਨ ਆਪਣੇ ਇਤਰਾਜ਼ਯੋਗ ਰਵੱਈਏ ਲਈ ਸਦਨ ਦੇ ਸਹਿਯੋਗੀਆਂ ਤੋਂ ਮੁਆਫੀ ਨਹੀਂ ਮੰਗਦੇ। ਪਰ ਇਸ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕ ਸਦਨ ​​ਦੀ ਕਾਰਵਾਈ ਵਿੱਚ ਹਾਜ਼ਰ ਹੋਣਗੇ।

ਪੰਜਾਬ ਸਰਕਾਰ ਨੇ 10 ਮਾਰਚ ਨੂੰ ਬਜਟ ਪੇਸ਼ ਕਰਨਾ ਹੈ। ਇਸ ਕਾਰਨ ਅੱਜ ਦੀ ਕਾਰਵਾਈ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਪਰ ਸਦਨ ਦੀ ਕਾਰਵਾਈ ਵੀ ਹੰਗਾਮੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਸਦਨ ਦੀ ਕਾਰਵਾਈ ਦੇ ਦੂਜੇ ਦਿਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਚਾਲੇ ਟਵੀਟ ਦੇ ਸਹੀ ਜਾਂ ਗਲਤ ਨੂੰ ਲੈ ਕੇ ਤਿੱਖੀ ਬਹਿਸ ਹੋਈ। ਬੈਂਸ ਨੇ ਖਹਿਰਾ ਦੇ ਟਵੀਟ ਨੂੰ ਝੂਠਾ ਕਰਾਰ ਦਿੰਦਿਆਂ ਸਾਈਬਰ ਸੈੱਲ ਨੂੰ ਸ਼ਿਕਾਇਤ ਕਰਨ ਦੀ ਗੱਲ ਵੀ ਆਖੀ ਹੈ।

CM ਮਾਨ ਅਤੇ ਬਾਜਵਾ ਵਿਚਾਲੇ ਭ੍ਰਿਸ਼ਟਾਚਾਰ ‘ਤੇ ਬਹਿਸ
ਸਦਨ ਦੀ ਕਾਰਵਾਈ ਦੇ ਤੀਜੇ ਦਿਨ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋਈ। ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਰੇ ਕਾਂਗਰਸੀ ਲੀਡਰਾਂ ਦਾ ਨੰਬਰ ਆਵੇਗਾ, ਬੱਸ ਕੁਝ ਦੇਰ ਉਡੀਕ ਕਰੋ। ਇਸ ਦੇ ਨਾਲ ਹੀ ਬਾਜਵਾ ਨੇ ਸੀਐਮ ਮਾਨ ਨੂੰ ਸਦਨ ਦੇ ਸਾਥੀਆਂ ਨੂੰ ਧਮਕੀਆਂ ਦੇਣ ਅਤੇ ਇਤਰਾਜ਼ਯੋਗ ਵਿਵਹਾਰ ਲਈ ਮੁਆਫੀ ਮੰਗਣ ਲਈ ਕਿਹਾ ਹੈ। ਜਦੋਂ ਤੱਕ ਅਜਿਹਾ ਨਹੀਂ ਹੁੰਦਾ ਉਦੋਂ ਤੱਕ ਉਨ੍ਹਾਂ ਮੁੱਖ ਮੰਤਰੀ ਦੇ ਘਰ ਪਹੁੰਚ ਕੇ ਕਾਰਵਾਈ ਦਾ ਬਾਈਕਾਟ ਕਰਨ ਦੀ ਗੱਲ ਕਹੀ ਹੈ।