National
ਜਾਪਾਨ ਦੇ PM ਕਿਸ਼ਿਦਾ ਦੇ ਭਾਰਤ ਦੌਰੇ ਦਾ ਅੱਜ ਦੂਜਾ ਦਿਨ,ਰਾਸ਼ਟਰਪਤੀ ਦ੍ਰੋਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ
ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੇ ਭਾਰਤ ਦੌਰੇ ਦਾ ਅੱਜ ਦੂਜਾ ਦਿਨ ਹੈ। ਉਹ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਯੂਕਰੇਨ ਲਈ ਰਵਾਨਾ ਹੋਣਗੇ, ਜਿੱਥੇ ਉਹ ਜ਼ੇਲੇਂਸਕੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ 20 ਮਾਰਚ ਨੂੰ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇੰਨਾ ਹੀ ਨਹੀਂ ਉਨ੍ਹਾਂ ਨੇ ਪੀਐਮ ਮੋਦੀ ਨਾਲ ਲੱਸੀ ਬਣਾਈ ਅਤੇ ਗੋਲਗੱਪੇ ਖਾਧੇ। ਨੇ ਬੁੱਧ ਜੈਅੰਤੀ ਪਾਰਕ ‘ਚ ਲੱਕੜ ਦੇ ਬੈਂਚ ‘ਤੇ ਬੈਠੇ ਪੀਐੱਮ ਮੋਦੀ ਨਾਲ ਵੀ ਗੱਲਬਾਤ ਕੀਤੀ ਸੀ।
ਭਾਰਤ ਪਹੁੰਚਣ ਤੋਂ ਬਾਅਦ ਜਾਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਨੇ ਕਿਹਾ ਸੀ- ਮੈਂ ਹੀਰੋਸ਼ੀਮਾ ਵਿੱਚ ਹੋਣ ਵਾਲੇ ਜੀ-7 ਸੰਮੇਲਨ ਲਈ ਪੀਐਮ ਮੋਦੀ ਨੂੰ ਸੱਦਾ ਦਿੱਤਾ ਅਤੇ ਉਨ੍ਹਾਂ ਨੇ ਇਸ ਨੂੰ ਸਵੀਕਾਰ ਕਰ ਲਿਆ। ਮੈਂ ਭਾਰਤ ਦੀ ਧਰਤੀ ਤੋਂ ਆਜ਼ਾਦ ਇੰਡੋ-ਪੈਸੀਫਿਕ ਲਈ ਆਪਣਾ ਵਿਜ਼ਨ ਸਾਂਝਾ ਕਰਾਂਗਾ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਸੀ – ਮੈਂ ਹਮੇਸ਼ਾ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਲੈ ਕੇ ਸਕਾਰਾਤਮਕ ਮਹਿਸੂਸ ਕੀਤਾ। ਮੈਂ ਉਨ੍ਹਾਂ ਨਾਲ ਸਾਡੀ ਜੀ-20 ਪ੍ਰੈਜ਼ੀਡੈਂਸੀ ਦੀਆਂ ਤਰਜੀਹਾਂ ਬਾਰੇ ਗੱਲ ਕੀਤੀ। ਸਾਡਾ ਮਕਸਦ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਹੈ।
ਗਲੋਬਲ ਸਮੱਸਿਆਵਾਂ ਨਾਲ ਨਜਿੱਠਣ ‘ਤੇ ਚਰਚਾ ਹੋਈ।
ਇਸ ਸਾਲ ਜਾਪਾਨ ਜੀ-7 ਦੀ ਪ੍ਰਧਾਨਗੀ ਕਰ ਰਿਹਾ ਹੈ ਅਤੇ ਭਾਰਤ ਜੀ-20 ਦੀ ਪ੍ਰਧਾਨਗੀ ਕਰ ਰਿਹਾ ਹੈ। ਜਾਪਾਨੀ ਪ੍ਰਧਾਨ ਮੰਤਰੀ ਦੀ ਯਾਤਰਾ ਨੇ ਦੋਵਾਂ ਦੇਸ਼ਾਂ ਨੂੰ ਜੀ-20 ਅਤੇ ਜੀ-7 ਦਰਮਿਆਨ ਸਹਿਯੋਗ ਲਿਆਉਣ ਦਾ ਮੌਕਾ ਪ੍ਰਦਾਨ ਕੀਤਾ। ਦੋਹਾਂ ਨੇਤਾਵਾਂ ਨੇ ਇਸ ਗੱਲ ‘ਤੇ ਚਰਚਾ ਕੀਤੀ ਕਿ ਕਿਸ ਤਰ੍ਹਾਂ G20 ਅਤੇ G7 ਦੇਸ਼ ਭੋਜਨ ਅਤੇ ਸਿਹਤ ਸੁਰੱਖਿਆ, ਊਰਜਾ ਤਬਦੀਲੀ ਅਤੇ ਆਰਥਿਕ ਸੁਰੱਖਿਆ ‘ਤੇ ਮਿਲ ਕੇ ਕੰਮ ਕਰ ਸਕਦੇ ਹਨ।
ਮੋਦੀ ਅਤੇ ਕਿਸ਼ਿਦਾ 2022 ਵਿੱਚ ਤਿੰਨ ਵਾਰ ਮਿਲੇ ਸਨ
ਮਾਰਚ 2022 ਵਿੱਚ, ਜਾਪਾਨੀ ਪ੍ਰਧਾਨ ਮੰਤਰੀ ਕਿਸ਼ਿਦਾ ਦੋਵਾਂ ਦੇਸ਼ਾਂ ਦਰਮਿਆਨ ਸਾਲਾਨਾ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਭਾਰਤ ਆਏ ਸਨ। ਉਸ ਦੌਰਾਨ ਕਿਸ਼ਿਦਾ ਨੇ ਅਗਲੇ ਪੰਜ ਸਾਲਾਂ ਲਈ ਭਾਰਤ ਵਿੱਚ 3,20,000 ਕਰੋੜ ਰੁਪਏ ਨਿਵੇਸ਼ ਕਰਨ ਦੀ ਗੱਲ ਕੀਤੀ ਸੀ।
ਮਈ 2022 ਵਿੱਚ, ਪ੍ਰਧਾਨ ਮੰਤਰੀ ਮੋਦੀ QUAD ਮੀਟਿੰਗ ਵਿੱਚ ਸ਼ਾਮਲ ਹੋਣ ਲਈ ਜਾਪਾਨ ਦੀ ਰਾਜਧਾਨੀ ਟੋਕੀਓ ਗਏ ਸਨ। ਉਸ ਦੌਰਾਨ ਮੋਦੀ ਨੇ ਕਿਹਾ ਸੀ- ਭਾਰਤ ਅਤੇ ਜਾਪਾਨ ਕੁਦਰਤੀ ਭਾਈਵਾਲ ਹਨ। ਅਸੀਂ ਇੰਟਰਨੈਸ਼ਨਲ ਸੋਲਰ ਅਲਾਇੰਸ ਲਈ ਇਕੱਠੇ ਹਾਂ।
ਸਤੰਬਰ 2022 ਵਿੱਚ, ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਟੋਕੀਓ ਗਏ। ਇਸ ਦੌਰਾਨ ਕਿਸ਼ਿਦਾ ਨੇ ਮੋਦੀ ਨਾਲ ਮੁਲਾਕਾਤ ਕੀਤੀ ਸੀ।