Connect with us

Punjab

ਅੰਮ੍ਰਿਤਪਾਲ ਸਿੰਘ ਦੀ NRI ਪਤਨੀ ਪੁਲਿਸ ਦੀ ਰਾਡਾਰ ‘ਤੇ,ਦੋਵਾਂ ਨੇ ਚੋਰੀ ਛਿਪੇ ਕਰਵਾਇਆ ਸੀ ਵਿਆਹ

Published

on

”ਵਾਰਿਸ ਪੰਜਾਬ ਦੇ” ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਸਸਪੈਂਸ ਜਾਰੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਪੁਲਿਸ ਨੇ ਅੰਮ੍ਰਿਤਪਾਲ ਦੀ ਪਤਨੀ ਅਤੇ ਯੂਕੇ ਦੀ ਐਨਆਈਆਈ ਲੜਕੀ ਕਿਰਨਦੀਪ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਪੁਲਿਸ ਗੁਪਤ ਵਿਆਹ ਦੀ ਜਾਂਚ ਕਰ ਰਹੀ ਹੈ।

ਹਾਲਾਂਕਿ ਅੰਮ੍ਰਿਤਪਾਲ ਦੀ ਪਤਨੀ ਦਾ ਚਿਹਰਾ ਕਿਸੇ ਨੇ ਨਹੀਂ ਦੇਖਿਆ ਕਿਉਂਕਿ ਅੰਮ੍ਰਿਤਪਾਲ ਨੇ ਮੀਡੀਆ ਦੇ ਸਾਹਮਣੇ ਆ ਕੇ ਕਿਹਾ ਕਿ ਮੇਰੀ ਨਿੱਜੀ ਜ਼ਿੰਦਗੀ ਨੂੰ ਪ੍ਰਾਈਵੇਟ ਰਹਿਣ ਦਿਓ। ਦੱਸ ਦੇਈਏ ਕਿ ਅੰਮ੍ਰਿਤਪਾਲ ਦਾ ਵਿਆਹ 10 ਫਰਵਰੀ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਕਿਰਨਦੀਪ ਕੌਰ ਨਾਲ ਹੋਇਆ ਸੀ। ਪਿਛਲੇ ਦਿਨੀਂ ਪੰਜਾਬ ਪੁਲਿਸ ਨੇ 6 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ‘ਵਾਰਿਸ ਪੰਜਾਬ ਦੇ’ ਕਾਰਕੁਨਾਂ ਵਿਰੁੱਧ ਕਾਰਵਾਈ ਜਾਰੀ ਰੱਖੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਰੋਕਣ ਲਈ ਗ੍ਰਿਫਤਾਰੀਆਂ ਵੀ ਕੀਤੀਆਂ।

ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਦੇਰ ਰਾਤ ਪੁਲੀਸ ਕੋਲ ਆਤਮ ਸਮਰਪਣ ਕਰ ਦਿੱਤਾ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਇਹ ਅੰਕੜਾ 114 ਤੱਕ ਪਹੁੰਚ ਗਿਆ ਹੈ। ਪੁਲਿਸ ਲਗਾਤਾਰ ਦਾਅਵਾ ਕਰ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਟੀਮ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ।