Connect with us

Punjab

ਮੁੜ ਫਿਰ ਤੋਂ ਜਲਾਲਾਬਾਦ ‘ਚ ਅਧਿਆਪਕਾਂ ਨਾਲ ਭਰੀ ਗੱਡੀ ਹਾਦਸੇ ਦਾ ਹੋਈ ਸ਼ਿਕਾਰ

Published

on

ਤਰਨਤਾਰਨ ਦੇ ਪਿੰਡ ਵਲਟੋਹਾ ਤੋਂ ਜਲਾਲਾਬਾਦ ਤੋਂ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਇੱਕ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ 3 ਅਧਿਆਪਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅਚਾਨਕ ਮੌਸਮ ਖਰਾਬ ਹੋਣ ਕਾਰਨ ਕਾਰ ‘ਤੇ ਦਰੱਖਤ ਡਿੱਗ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਪਿੰਡ ਖਾਈ ਫੇਮੇ ‘ਚ ਅਧਿਆਪਕਾਂ ਨਾਲ ਭਰੀ ਤੂਫਾਨ ਕਾਰ ਦੀ ਇਕ ਟੈਂਪੂ-ਟਰੈਵਲਰ ਨਾਲ ਜ਼ਬਰਦਸਤ ਟੱਕਰ ਹੋ ਗਈ ਸੀ। ਇਸ ਹਾਦਸੇ ਵਿੱਚ 3 ਅਧਿਆਪਕਾਂ ਸਮੇਤ 1 ਡਰਾਈਵਰ ਦੀ ਮੌਤ ਹੋ ਗਈ ਜਦਕਿ ਬਾਕੀ ਅਧਿਆਪਕ ਗੰਭੀਰ ਜ਼ਖ਼ਮੀ ਹੋ ਗਏ। ਉਕਤ ਗੱਡੀ ਵੀ ਤਰਨਤਾਰਨ ਵੱਲ ਜਾ ਰਹੀ ਸੀ।