Punjab
BREAKING NEWS:ਗੁਰਦਸਪੂਰ ‘ਚ ASI ਨੇ ਆਪਣਾ ਪੂਰਾ ਪਰਿਵਾਰ ਕੀਤਾ ਖਤਮ,ਜਾਣੋ ਵੇਰਵਾ
ਇੱਥੋਂ ਦੇ ਪਿੰਡ ਭੁੰਬਲੀ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੰਜਾਬ ਪੁਲੀਸ ਦੇ ਏ.ਐਸ.ਆਈ ਭੁਪਿੰਦਰ ਸਿੰਘ (48) ਨੇ ਆਪਣੀ ਪਤਨੀ ਬਲਜੀਤ ਕੌਰ (40) ਅਤੇ ਪੁੱਤਰ ਬਲਪ੍ਰੀਤ ਸਿੰਘ (19) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਜਾਣਕਾਰੀ ਮੁਤਾਬਕ ਦੋਸ਼ੀ ਪੁਲਸ ਅਧਿਕਾਰੀ ਦੀ ਸੁਰੱਖਿਆ ‘ਚ ਅੰਮ੍ਰਿਤਸਰ ‘ਚ ਤਾਇਨਾਤ ਹੈ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਹਰੀਸ਼ ਓਮ ਪ੍ਰਕਾਸ਼ ਮੌਕੇ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ।
ਪਿੰਡ ਭੁੰਬਲੀ ਦੇ ਸਰਪੰਚ ਪਰਮਜੀਤ ਅਨੁਸਾਰ ਘਟਨਾ ਸਬੰਧੀ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲੀਸ ਦੇ ਆਉਣ ਤੋਂ ਪਹਿਲਾਂ ਹੀ ਮੁਲਜ਼ਮ ਪੁਲੀਸ ਮੁਲਾਜ਼ਮ ਪਿੰਡ ਵਿੱਚੋਂ ਫ਼ਰਾਰ ਹੋ ਗਏ। ਜ਼ਿਲ੍ਹਾ ਪੁਲੀਸ ਮੁਖੀ ਹਰੀਸ਼ ਓਮ ਪ੍ਰਕਾਸ਼ ਅਨੁਸਾਰ ਉਹ ਖ਼ੁਦ ਮੌਕੇ ’ਤੇ ਮੌਜੂਦ ਹਨ ਅਤੇ ਇਸ ਮਾਮਲੇ ਵਿੱਚ ਕੁਝ ਵੀ ਕਹਿਣਾ ਮੁਸ਼ਕਲ ਹੈ ਅਤੇ ਜਲਦੀ ਹੀ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ।