Punjab
BREAKING NEWS:ਬਠਿੰਡਾ ਦੇ AIIMS ‘ਚ ਹੋਇਆ ਜ਼ਬਰਦਸਤ ਹੰਗਾਮਾ, ਡਾਕਟਰਾਂ ਨੇ ਮੇਨ ਗੇਟ ਨੂੰ ਲਗਾਇਆ ਤਾਲਾ

ਬਠਿੰਡਾ ਦੇ ਏਮਜ਼ ਵਿੱਚ ਹੰਗਾਮਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਡਾਕਟਰਾਂ ਤੇ ਸਟਾਫ਼ ਵੱਲੋਂ ਮੁੱਖ ਗੇਟ ਨੂੰ ਤਾਲਾ ਲਗਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮਰੀਜ਼ਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਪੁਲੀਸ ਨਾਲ ਹੱਥੋਪਾਈ ਹੋਣ ਦੀ ਵੀ ਸੂਚਨਾ ਮਿਲੀ ਹੈ।
ਇਸ ਦੌਰਾਨ ਡਾਕਟਰਾਂ ਖਿਲਾਫ ਐਫ.ਆਈ.ਆਰ. ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮਰੀਜ਼ਾਂ ਦਾ ਕਹਿਣਾ ਹੈ ਕਿ ਉਹ ਸਵੇਰ ਤੋਂ ਹੀ ਦੂਰ-ਦੂਰ ਤੋਂ ਆਏ ਹੋਏ ਹਨ ਅਤੇ ਇਸ ਦੌਰਾਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੇ ਵਰਣਨਯੋਗ ਹੈ ਕਿ ਕੱਲ੍ਹ ਪੁਲਿਸ ਨੇ ਡਾਕਟਰਾਂ ਦੇ ਖਿਲਾਫ ਐਫ.ਆਈ.ਆਰ. ਦਰਜ ਕੀਤਾ ਗਿਆ ਸੀ।