Connect with us

National

ਜੰਮੂ-ਕਸ਼ਮੀਰ ਦੇ ਰਾਜੌਰੀ ‘ਚ VDC ਮੈਂਬਰ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Published

on

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਗ੍ਰਾਮੀਣ ਰੱਖਿਆ ਕਮੇਟੀ (ਵੀਡੀਸੀ) ਦੇ ਇੱਕ ਮੈਂਬਰ ਨੇ ਕਥਿਤ ਤੌਰ ‘ਤੇ ਆਪਣੀ ਰਾਈਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਵੀਡੀਸੀ ਮੈਂਬਰ ਦੀ ਪਛਾਣ ਸੁਰੇਸ਼ ਕੁਮਾਰ ਸ਼ਰਮਾ ਵਾਸੀ ਪਿੰਡ ਬਾਈ ਨੰਬਲ ਵਜੋਂ ਹੋਈ ਹੈ।

ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਹਥਿਆਰ ਸ਼ਰਮਾ ਨੂੰ ਇੱਕ ਵੀਡੀਸੀ ਮੈਂਬਰ ਵਜੋਂ ਜਾਰੀ ਕੀਤਾ ਗਿਆ ਸੀ ਅਤੇ ਉਸਨੇ ਕਥਿਤ ਤੌਰ ‘ਤੇ ਉਸੇ ਹਥਿਆਰ ਨਾਲ ਸੋਮਵਾਰ ਰਾਤ ਨੂੰ ਖੁਦਕੁਸ਼ੀ ਕਰ ਲਈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਸ਼ਰਮਾ ਨੇ ਆਪਣੇ ਘਰ ਦੇ ਨੇੜੇ ਖੇਤ ਵਿੱਚ ਆਪਣੀ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ। ਕੰਢੀ ਥਾਣੇ ਦੀ ਟੀਮ ਮੌਕੇ ’ਤੇ ਪੁੱਜ ਗਈ ਹੈ।