Punjab
Weather Update: ਪੰਜਾਬ ‘ਚ ਫੇਰ ਬਦਲੇਗਾ ਮੌਸਮ,ਜਾਣੋ ਆਉਣ ਵਾਲੇ ਦਿਨਾਂ ਦਾ ਕੀ ਹੋਵੇਗਾ ਹਾਲ
ਠੰਢ ਅਤੇ ਮੀਂਹ ਤੋਂ ਬਾਅਦ ਮੌਸਮ ਨੇ ਆਪਣਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਲਿਆ ਹੈ। ਇਸ ਕਾਰਨ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਦਿਨ ਸੋਮਵਾਰ ਨੂੰ ਵੀ ਗਰਮੀ ਜ਼ਿਆਦਾ ਰਹੀ ਅਤੇ ਤਾਪਮਾਨ ‘ਚ 0.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਜਦੋਂ ਕਿ ਰਾਜ ਵਿੱਚ ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਰਿਹਾ।
ਸੋਮਵਾਰ ਨੂੰ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿਖੇ 37.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵਿੱਚ ਵੀ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਅਤੇ ਸੂਬੇ ਦਾ ਸਭ ਤੋਂ ਘੱਟ ਤਾਪਮਾਨ ਮੋਗਾ ਵਿੱਚ 13.2 ਡਿਗਰੀ ਸੈਲਸੀਅਸ ਰਿਹਾ। ਆਉਣ ਵਾਲੇ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ, ਜਦੋਂ ਕਿ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹੇਗਾ। ਇਸ ਤੋਂ ਇਲਾਵਾ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।