Connect with us

Punjab

ਅਬੋਹਰ ‘ਚ CM ਮਾਨ ਦੇਣਗੇ ਮੁਆਵਜ਼ੇ ਦੀ ਰਾਸ਼ੀ,ਮੀਂਹ ‘ਤੇ ਗੜੇਮਾਰੀ ਤੋਂ ਪ੍ਰਭਾਵਿਤ ਕਿਸਾਨਾਂ ਨਾਲ ਕਰਨਗੇ ਗੱਲਬਾਤ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਵਿੱਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਸੌਂਪਣਗੇ। ਇਸ ਦੇ ਲਈ ਉਹ ਪਹਿਲਾਂ ਅਬੋਹਰ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਪ੍ਰਤੀ ਏਕੜ ਨੁਕਸਾਨ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਦੇ ਚੈੱਕ ਪ੍ਰਭਾਵਿਤ ਕਿਸਾਨਾਂ ਨੂੰ ਸੌਂਪੇ ਜਾਣਗੇ।

ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ। ਉਨ੍ਹਾਂ ਲਿਖਿਆ ਕਿ ਮੀਂਹ ਅਤੇ ਗੜੇਮਾਰੀ ਕਾਰਨ ਖਰਾਬ ਹੋਈ ਫਸਲ ਦਾ ਮੁਆਵਜ਼ਾ ਅੱਜ ਤੋਂ 20 ਦਿਨਾਂ ਦੇ ਅੰਦਰ ਮਿਲਣਾ ਸ਼ੁਰੂ ਹੋ ਗਿਆ ਹੈ। ਨੇ ਲਿਖਿਆ ਕਿ ਖ਼ਰਾਬ ਫ਼ਸਲ ਅਜੇ ਵੀ ਖੇਤਾਂ ਵਿੱਚ ਪਈ ਹੈ ਪਰ ਮੁਆਵਜ਼ੇ ਦੀ ਰਾਸ਼ੀ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋਣ ਲੱਗੀ ਹੈ। ਹਾਲਾਂਕਿ ਸੀਐਮ ਮਾਨ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਨਹੀਂ ਦੇ ਸਕਣਗੇ। ਕਿਉਂਕਿ ਜ਼ਿਆਦਾਤਰ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਗਿਰਦਾਵਰੀ ਪਟਵਾਰੀ ਸਮੇਤ ਹੋਰ ਅਧਿਕਾਰੀ ਨਹੀਂ ਕਰ ਸਕੇ। ਇਹੀ ਕਾਰਨ ਹੈ ਕਿ ਮੁੱਖ ਮੰਤਰੀ ਦੇ ਅਬੋਹਰ ਆਉਣ ਤੋਂ ਇੱਕ ਦਿਨ ਪਹਿਲਾਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵੀਡੀਓ ਜਾਰੀ ਕਰਕੇ ਕਿਸਾਨਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਸੀ।

ਦਰਅਸਲ, ਮਾਨ ਸਰਕਾਰ ਨੇ ਫਸਲਾਂ ਦੇ ਨੁਕਸਾਨ ਤੋਂ ਬਾਅਦ ਗਿਰਦਾਵਰੀ ਦੀ ਪ੍ਰਕਿਰਿਆ ਇਕ ਹਫਤੇ ਵਿਚ ਪੂਰੀ ਕਰਨ ਦਾ ਐਲਾਨ ਕੀਤਾ ਸੀ। ਪਰ ਹਾਲੇ ਤੱਕ ਬਹੁਤੇ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਗਿਰਦਾਵਰੀ ਲਈ ਕੋਈ ਅਧਿਕਾਰੀ ਨਹੀਂ ਪਹੁੰਚਿਆ।

16 ਜ਼ਿਲ੍ਹਿਆਂ ਦੇ ਕਿਸਾਨਾਂ ਨੇ ਸ਼ਿਕਾਇਤਾਂ ਦਰਜ ਕਰਵਾਈਆਂ ਹਨ
ਪੰਜਾਬ ਦੇ ਬਹੁਤੇ ਕਿਸਾਨ ਗਿਰਦਾਵਰੀ ਨਾ ਹੋਣ ਕਾਰਨ ਪਰੇਸ਼ਾਨ ਹਨ। ਇਹੀ ਕਾਰਨ ਹੈ ਕਿ ਦੋ ਦਿਨਾਂ ਵਿੱਚ ਹੀ 16 ਜ਼ਿਲ੍ਹਿਆਂ ਦੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਕਿਸਾਨਾਂ ਨੇ ਮੰਤਰੀ ਦੇ ਵਟਸਐਪ ਨੰਬਰ (93093-88088) ‘ਤੇ ਸ਼ਿਕਾਇਤਾਂ ਭੇਜੀਆਂ ਹਨ। ਪਰ ਅੱਜ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਦੇਣ ਲਈ ਸੀਐਮ ਮਾਨ ਦੇ ਅਬੋਹਰ ਵਿੱਚ ਪ੍ਰੋਗਰਾਮ ਹੋਣ ਕਾਰਨ ਖੇਤੀਬਾੜੀ ਮੰਤਰੀ ਧਾਲੀਵਾਲ ਨੂੰ ਇੱਕ ਦਿਨ ਪਹਿਲਾਂ ਹੀ ਵੀਡੀਓ ਜਾਰੀ ਕਰਨੀ ਪਈ। ਉਨ੍ਹਾਂ ਕਿਸਾਨਾਂ ਨੂੰ ਗਿਰਦਾਵਰੀ ਦੀ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਹੈ।