bettilt giriş
The painful death of a Punjabi youth who went to study in Canada
Connect with us

Punjab

ਕੈਨੇਡਾ ਪੜ੍ਹਨ ਗਏ ਪੰਜਾਬੀ ਨੌਜਵਾਨ ਦੀ ਹੋਈ ਦਰਦਨਾਕ ਮੌਤ

Published

on

ਕੈਨੇਡਾ ਦੀ ਧਰਤੀ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੇ ਕੈਲਗਰੀ ਨੇੜੇ ਇਕ ਸੜਕ ਹਾਦਸੇ ਦੌਰਾਨ ਭਵਾਨੀਗੜ੍ਹ ਕਸਬੇ ਦੇ ਪਿੰਡ ਬਲਿਆਲ ਦੇ 26 ਸਾਲਾ ਨੌਜਵਾਨ ਦੀ ਮੌਤ ਹੋ ਗਈ।

ਪਿੰਡ ਬਲਿਆਲ ਦੇ ਸਰਪੰਚ ਅਮਰੇਲ ਸਿੰਘ ਨੇ ਦੱਸਿਆ ਕਿ ਨੌਜਵਾਨ ਦਲਵੀਰ ਸਿੰਘ (26) ਪੁੱਤਰ ਸੁਖਦੇਵ ਸਿੰਘ ਕਲੇਰ ਕਰੀਬ 20 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਮਿਸੀਸਾਗਾ ਓਨਟਾਰੀਓ ਵਿਖੇ ਰਹਿੰਦਾ ਸੀ। ਬੀਤੇ ਦਿਨ ਜਦੋਂ ਦਲਵੀਰ ਸਿੰਘ ਟਰੱਕ ਚਲਾ ਰਿਹਾ ਸੀ ਤਾਂ ਦੂਜੇ ਟਰੱਕ ਦੀ ਟਰਾਲੀ ਨੂੰ ਓਵਰਟੇਕ ਕਰਦੇ ਸਮੇਂ ਦਲਵੀਰ ਸਿੰਘ ਦੇ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਇਸ ਹਾਦਸੇ ਵਿੱਚ ਦਲਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਸਰਪੰਚ ਅਮਰੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਲਵੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਅਜੇ ਅਣਵਿਆਹਿਆ ਸੀ, ਜਿਸ ਨੇ ਖ਼ਾਲਸਾ ਕਾਲਜ ਪਟਿਆਲਾ ਤੋਂ ਐਮ.ਐਸ.ਸੀ. (ਖੇਤੀਬਾੜੀ) ਦੀ ਡਿਗਰੀ ਹਾਸਲ ਕੀਤੀ ਅਤੇ ਹੁਣ ਉਚੇਰੀ ਸਿੱਖਿਆ ਲਈ ਵਿਦੇਸ਼ ਦਾ ਰੁਖ ਕੀਤਾ ਹੋਇਆ ਸੀ। ਜਿੱਥੇ ਇਹ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਦਲਵੀਰ ਸਿੰਘ ਦੀ ਮੌਤ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਦੂਜੇ ਪਾਸੇ ਪਿੰਡ ਵਾਸੀਆਂ ਅਤੇ ਨਗਰ ਪੰਚਾਇਤ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ।

2