Connect with us

Punjab

ਕਹਿਰ ਦੀ ਗਰਮੀ ਨੇ ਪੰਜਾਬ ਨੂੰ ‘ਚ ਮਚਾਈ ਹਾਹਾਕਾਰ, ਪਾਰਾ ਪਹੁੰਚਿਆ 41 ਡਿਗਰੀ,ਜਾਣੋ ਵੇਰਵਾ

Published

on

ਪੰਜਾਬ ‘ਚ ਸ਼ੁੱਕਰਵਾਰ ਨੂੰ ਪਾਰਾ 41 ਡਿਗਰੀ ਤੱਕ ਪਹੁੰਚ ਗਿਆ। ਇਸ ਕੜਾਕੇ ਦੀ ਗਰਮੀ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਸੂਬੇ ‘ਚ ਫਰੀਦਕੋਟ ‘ਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਪਰ ਜਲਦ ਹੀ ਲੋਕਾਂ ਨੂੰ ਇਸ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 16 ਅਪ੍ਰੈਲ ਤੋਂ ਮੌਸਮ ਵਿੱਚ ਬਦਲਾਅ ਦੀ ਭਵਿੱਖਬਾਣੀ ਕੀਤੀ ਹੈ।

ਵਿਭਾਗ ਨੇ 16 ਅਪ੍ਰੈਲ ਤੋਂ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤੇਜ਼ ਚਮਕ ਨਾਲ 30-40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਹੋਰ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 4.2 ਡਿਗਰੀ ਵੱਧ ਸੀ।

ਪੰਜਾਬ ‘ਚ ਫਰੀਦਕੋਟ ਤੋਂ ਬਾਅਦ ਲੁਧਿਆਣਾ ‘ਚ 40.7 ਡਿਗਰੀ, ਪਟਿਆਲਾ ‘ਚ 39.1 ਡਿਗਰੀ, ਬਠਿੰਡਾ ‘ਚ 39.8, ਫਤਿਹਗੜ੍ਹ ਸਾਹਿਬ ‘ਚ 38.8, ਫਿਰੋਜ਼ਪੁਰ ‘ਚ 38.6, ਹੁਸ਼ਿਆਰਪੁਰ ‘ਚ 39.2, ਅੰਮ੍ਰਿਤਸਰ ‘ਚ 39.7 ਡਿਗਰੀ ਸੈਲਸੀਅਸ ਤਾਪਮਾਨ ਰਿਹਾ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ‘ਚ 0.6 ਡਿਗਰੀ ਦਾ ਉਛਾਲ ਆਇਆ, ਜੋ ਕਿ ਆਮ ਨਾਲੋਂ 2.4 ਡਿਗਰੀ ਵੱਧ ਸੀ। ਰੋਪੜ ਵਿੱਚ ਸਭ ਤੋਂ ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।