Punjab
ਗਲਤ ਟੀਕੇ ਨੇ ਮਰੀਜ਼ ਦੀ ਲਈ ਜਾਨ,ਨਾਰਾਜ਼ ਰਿਸ਼ਤੇਦਾਰਾਂ ਨੇ ਕੀਤਾ ਹੰਗਾਮਾ

ਇੱਥੋਂ ਦਾ ਗੁਰੂ ਨਾਨਕ ਹਸਪਤਾਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਦਰਅਸਲ, ਇੱਥੇ ਮਹਿਲਾ ਮਰੀਜ਼ ਦੀ ਗਲਤ ਟੀਕੇ ਕਾਰਨ ਮੌਤ ਹੋ ਗਈ।
ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹਸਪਤਾਲ ‘ਚ ਹੰਗਾਮਾ ਕਰ ਦਿੱਤਾ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਮਰੀਜ਼ ਦੀ ਲੱਤ ਵਿੱਚ ਸਮੱਸਿਆ ਸੀ, ਜਿਸ ਕਾਰਨ ਉਸ ਨੂੰ ਇੱਥੇ ਲਿਆਂਦਾ ਗਿਆ। ਡਾਕਟਰਾਂ ਦੀ ਅਣਗਹਿਲੀ ਕਾਰਨ ਮਰੀਜ਼ ਦੀ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ ਦੀ ਰਿਪੋਰਟ ਦੇਣ ਤੋਂ ਇਨਕਾਰ ਕਰ ਦਿੱਤਾ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।