Amritsar
ਅੰਮ੍ਰਿਤਸਰ ‘ਚ ਕੋਰੋਨਾ ਦਾ ਪਾਜ਼ਿਟਿਵ ਮਾਮਲਾ ਆਇਆ ਸਾਹਮਣੇ

ਅੰਮ੍ਰਿਤਸਰ ਵਿੱਚ ਇੱਕ ਹੋਰ ਕੋਰੋਨਾ ਪਾਜ਼ਿਟਿਵ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਅਮਰਕੋਟ ਦਾ ਇਹ ਮਾਮਲਾ ਹੈ ਜਿੱਥੇ ਇੱਕ ਵਿਅਕਤੀ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ ਅਤੇ ਰਿਪੋਰਟ ਆਉਣ ਤੋਂ ਕੋਰੋਨਾ ਦੀ ਪੁਸ਼ਟੀ ਹੋਈ। ਇਸਦੀ ਜਾਣਕਾਰੀ ਮਿਲਦੇ ਹੀ ਇਸਨੂੰ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਅਤੇ ਇਸਦੇ ਪਰਿਵਾਰ ਦੇ 4 ਮੈਂਬਰਾਂ ਨੂੰ ਹਸਪਤਾਲ ਵਿੱਚ ਕੋਰੋਨਾ ਟੈਸਟ ਲਈ ਭੇਜਿਆ ਗਿਆ।