Connect with us

Punjab

ਵਿਧਾਇਕ ਪਰਗਟ ਸਿੰਘ ਨੂੰ ਲੱਗਾ ਵੱਡਾ ਝਟਕਾ, ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਆਮ ਆਦਮੀ ਪਾਰਟੀ ਚ ਹੋਏ ਸ਼ਾਮਲ

Published

on

ਅੱਜ ਜਲੰਧਰ ਛਾਉਣੀ ਹਲਕੇ ਵਿੱਚ ਮੌਜੂਦਾ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਜਲੰਧਰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਇਸ ਮੌਕੇ ਸਾਬਕਾ ਵਿਧਾਇਕ ਜਲੰਧਰ ਛਾਉਣੀ ਜਗਬੀਰ ਸਿੰਘ ਬਰਾੜ ਵੀ ਹਾਜ਼ਰ ਸਨ। ਪਰਮਜੀਤ ਸਿੰਘ ਰਾਏਪੁਰ 2020 ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋਏ।