Connect with us

punjab

ਪੰਜਾਬ ਦੇ ਗੁਰਦੁਆਰਾ ਸਾਹਿਬ ‘ਚ ਵਾਪਰੀ ਵੱਡੀ ਘਟਨਾ, ਹੈਰਾਨ ਕਰ ਦੇਣ ਵਾਲੀ ਖ਼ਬਰ ਆਈ ਸਾਹਮਣੇ

Published

on

ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬਹੁਤ ਹੀ ਸ਼ਰਮਨਾਕ ਘਟਨਾ ਵਾਪਰੀ ਹੈ। ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿੱਚ ਅਖੰਡ ਪਾਠ ਚੱਲ ਰਿਹਾ ਸੀ ਅਤੇ ਸੰਗਤਾਂ ਗੁਰੂਘਰ ਵਿੱਚ ਮੱਥਾ ਟੇਕ ਰਹੀਆਂ ਸਨ।

ਇਸੇ ਦੌਰਾਨ ਇੱਕ ਵਿਅਕਤੀ ਗੁਰੂਘਰ ਵਿੱਚ ਦਾਖ਼ਲ ਹੋਇਆ ਅਤੇ ਗ੍ਰੰਥੀ ਸਿੰਘ ਵੱਲ ਇਸ਼ਾਰਾ ਕੀਤਾ ਅਤੇ ਅੱਗੇ ਆ ਕੇ ਉਸ ’ਤੇ ਹਮਲਾ ਕਰ ਦਿੱਤਾ। ਉਕਤ ਘਟਨਾ ਗੁਰੂਘਰ ਦੇ ਅੰਦਰ ਵਾਪਰੀ।ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ‘ਚ ਕੈਦ ਹੋ ਗਈ, ਜੋ ਹੁਣ ਵਾਇਰਲ ਹੋ ਰਹੀ ਹੈ। ਫੁਟੇਜ ‘ਚ ਨਜ਼ਰ ਆ ਰਿਹਾ ਹੈ ਕਿ ਗ੍ਰੰਥੀ ਸਿੰਘ ਸਾਹਮਣੇ ਤੋਂ ਤਲਵਾਰ ਵੀ ਕੱਢਦਾ ਹੈ। ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਦੀ ਗ੍ਰੰਥੀ ਸਿੰਘ ਨਾਲ ਦੁਸ਼ਮਣੀ ਸੀ। ਬੇਸ਼ੱਕ ਗ੍ਰੰਥੀ ਸਿੰਘ ਨਾਲ ਕੋਈ ਦੁਸ਼ਮਣੀ ਵੀ ਹੋ ਸਕਦੀ ਹੈ ਪਰ ਗੁਰੂਘਰ ਦੇ ਅੰਦਰ ਵਾਪਰੀ ਇਹ ਘਟਨਾ ਅਤਿ ਨਿੰਦਣਯੋਗ ਅਤੇ ਸ਼ਰਮਨਾਕ ਹੈ।