Punjab
ਬਾਘਾਪੁਰਾਣਾ ‘ਚ ਮਹਿਲਾ ਵਣ ਗਾਰਡ ਨੂੰ ਵਿਜੀਲੈਂਸ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਫਿਰੋਜ਼ਪੁਰ ਵਣ ਰੇਂਜ ਅਧੀਨ ਮੋਗਾ ਵਿੱਚ ਤਾਇਨਾਤ ਬਾਘਾਪੁਰਾਣਾ ਦੀ ਇੱਕ ਮਹਿਲਾ ਵਣ ਗਾਰਡ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਮੋਗਾ ਦੇ ਪਿੰਡ ਮੰਗੇਵਾਲਾ ਦੇ ਗੁਰਮੀਤ ਸਿੰਘ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਮਹਿਲਾ ਜੰਗਲਾਤ ਗਾਰਡ ਅਮਰਜੀਤ ਕੌਰ ਨੇ ਜੰਗਲ ਵਿੱਚੋਂ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੀ ਇਜਾਜ਼ਤ ਦੇ ਬਦਲੇ 15 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ।
ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਮੋਬਾਈਲ ਫੋਨ ‘ਤੇ ਰਿਕਾਰਡ ਕਰ ਲਈ ਅਤੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਫ਼ਿਰੋਜ਼ਪੁਰ ਵਣ ਰੇਂਜ ਨੇ ਪੂਰੇ ਮਾਮਲੇ ਦੀ ਪੜਤਾਲ ਕਰਦਿਆਂ ਉਕਤ ਔਰਤ ਨੂੰ ਦੋ ਸਰਕਾਰੀ ਗਵਾਹਾਂ ਦੇ ਸਾਹਮਣੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮਹਿਲਾ ਜੰਗਲਾਤ ਕਰਮਚਾਰੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਸ਼ਨੀਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।