Connect with us

Punjab

ਗੋਲਡੀ ਬਰਾੜ ਕੈਨੇਡਾ ‘ਚ ਬਣਿਆ ਮੋਸਟ ਵਾਂਟੇਡ,25 ਮੁਲਜ਼ਮਾਂ ਦੀ ਸੂਚੀ ‘ਚ ਗੋਲਡੀ ਬਰਾੜ ਦਾ ਨਾਂ ਹੋ ਗਿਆ ਸ਼ਾਮਲ

Published

on

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਕੈਨੇਡੀਅਨ ਪੁਲਿਸ ਵੱਲੋਂ ਜਾਰੀ 25 ਮੋਸਟ ਵਾਂਟੇਡ ਮੁਲਜ਼ਮਾਂ ਦੀ ਸੂਚੀ ਵਿੱਚ ਗੋਲਡੀ ਬਰਾੜ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਉਹ ਸੂਚੀ ‘ਚ 15ਵੇਂ ਨੰਬਰ ‘ਤੇ ਹੈ। ਉਸ ‘ਤੇ ਇਨਾਮ ਵੀ ਰੱਖਿਆ ਗਿਆ ਹੈ, ਜਦਕਿ ਉਸ ‘ਤੇ ਕਤਲ ਦਾ ਦੋਸ਼ ਵੀ ਲਗਾਇਆ ਗਿਆ ਹੈ।

ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਉਸ ਸਮੇਂ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਸਨ। ਇਸ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ। ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ 29 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਜਦਕਿ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿੱਧੂ ਦਾ ਪਰਿਵਾਰ ਕੁਝ ਸਮਾਂ ਪਹਿਲਾਂ ਵਿਦੇਸ਼ ਵੀ ਗਿਆ ਸੀ ਅਤੇ ਸਿੱਧੂ ਨੂੰ ਇਨਸਾਫ ਦਿਵਾਉਣ ਲਈ ਉਥੇ ਰੋਸ ਮਾਰਚ ਵੀ ਕੱਢਿਆ ਸੀ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਬਾਹਰ ਵੀ ਧਰਨਾ ਦਿੱਤਾ ਗਿਆ। ਇਸ ਦੇ ਨਾਲ ਹੀ ਦੋਸ਼ੀ ਗੋਲਡੀ ਬਰਾੜ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ।