Connect with us

Punjab

ਕੈਨੇਡਾ ‘ਚ ਨੈਸ਼ਨਲ ਕਬੱਡੀ ਐਸੋਸੀਏਸ਼ਨ ਦੇ ਆਗੂ ਨੀਤੂ ਕੰਗ ‘ਤੇ ਚੱਲੀਆਂ ਗੋਲੀਆਂ, ਜਾਣੋ ਵੇਰਵਾ

Published

on

ਕੈਨੇਡਾ ਵਿੱਚ ਨੈਸ਼ਨਲ ਕਬੱਡੀ ਐਸੋਸੀਏਸ਼ਨ ਦੀ ਮੁੱਖ ਕਾਰਜਕਾਰੀ ਨੀਤੂ ਕੰਗ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਹੈ। ਇਹ ਘਟਨਾ ਕੈਨੇਡਾ ਦੇ ਵੈਨਕੂਵਰ ਦੇ ਸਰੀ ‘ਚ ਵਾਪਰੀ। ਨਿੰਟੂ ਕੰਗ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਦੋ ਗੋਲੀਆਂ ਲੱਗੀਆਂ ਹਨ। ਘਟਨਾ ਉਸ ਸਮੇਂ ਵਾਪਰੀ ਜਦੋਂ ਨੀਤੂ ਤਿਆਰ ਹੋ ਕੇ ਘਰੋਂ ਜਾ ਰਹੀ ਸੀ। ਇਸ ਘਟਨਾ ਨੂੰ ਪੰਜਾਬ ਦੇ ਕਬੱਡੀ ਗੈਂਗਸਟਰਵਾਦ ਨਾਲ ਜੋੜਿਆ ਜਾ ਰਿਹਾ ਹੈ। ਇਹ ਸਾਰਾ ਮਾਮਲਾ ਸੀਸੀਟੀਵੀ ‘ਚ ਕੈਦ ਹੋ ਗਿਆ ਹੈ।

ਵਿਦੇਸ਼ਾਂ ‘ਚ ਪੰਜਾਬੀਆਂ ‘ਤੇ ਗੋਲੀਬਾਰੀ ਦੀ ਇਹ ਲਗਾਤਾਰ ਤੀਜੀ ਘਟਨਾ ਹੈ। ਇਸ ਤੋਂ ਪਹਿਲਾਂ ਕਪੂਰਥਲਾ ਨੇੜੇ ਪਿੰਡ ਜਲਾਲ ਭੁਲਾਣਾ ਦੇ ਵਸਨੀਕ 30 ਸਾਲਾ ਨੌਜਵਾਨ ਦੀ ਵਾਸ਼ਿੰਗਟਨ ਸਟੇਟ ਦੇ ਵੈਨਕੂਵਰ ਸ਼ਹਿਰ ਵਿੱਚ ਲੁਟੇਰਿਆਂ ਨਾਲ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਦੂਜੇ ਪਾਸੇ ਬੁੱਧਵਾਰ ਨੂੰ ਹੀ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਦੋ ਸਕੇ ਭਰਾਵਾਂ ਦੀ ਗੋਲੀਆਂ ਲੱਗਣ ਨਾਲ ਮੌਤ ਹੋ ਗਈ।

ਪਿੰਡ ਜਲਾਲ ਭੁਲਾਣਾ ਦਾ ਮ੍ਰਿਤਕ ਨੌਜਵਾਨ ਇੱਕ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਇਹ ਸੂਚਨਾ ਜਿਉਂ ਹੀ ਪਿੰਡ ਜਲਾਲ ਭੁਲਾਣਾ ਪੁੱਜੀ ਤਾਂ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।