National
BREAKING:CBSE ਨੇ 12ਵੀਂ ਬੋਰਡ ਦਾ ਨਤੀਜਾ ਕੀਤਾ ਜਾਰੀ, 87.33% ਵਿਦਿਆਰਥੀ ਹੋਏ ਪਾਸ,ਜਾਣੋ ਵੇਰਵਾ

CBSE ਨੇ 12ਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਨਤੀਜਾ ਜਾਰੀ ਕਰਦੇ ਹੋਏ ਬੋਰਡ ਨੇ ਕਿਹਾ ਕਿ ਇਸ ਸਾਲ ਪ੍ਰੀਖਿਆ ‘ਚ ਬੈਠੇ 87.33 ਫੀਸਦੀ ਬੱਚੇ ਪਾਸ ਹੋਏ ਹਨ। CBSE ਨੇ ਫੈਸਲਾ ਕੀਤਾ ਹੈ ਕਿ ਇਸ ਸਾਲ ਉਹ ਨਤੀਜੇ ਦੇ ਨਾਲ ਵਿਦਿਆਰਥੀਆਂ ਦੀ ਪਹਿਲੀ, ਦੂਜੀ ਅਤੇ ਤੀਜੀ ਡਿਵੀਜ਼ਨ ਦੀ ਜਾਣਕਾਰੀ ਨਹੀਂ ਦੇਵੇਗੀ। ਵਿਦਿਆਰਥੀਆਂ ਨੂੰ ਬੇਲੋੜੇ ਮੁਕਾਬਲੇ ਤੋਂ ਬਚਾਉਣ ਲਈ ਇਸ ਸਾਲ ਮੈਰਿਟ ਸੂਚੀ ਵੀ ਜਾਰੀ ਨਹੀਂ ਕੀਤੀ ਜਾ ਰਹੀ ਹੈ।