Punjab
Breaking: ਪੰਜਾਬ ਦੇ ਸ਼ਰਾਬ ਕਾਰੋਬਾਰੀਆਂ ‘ਤੇ ਇਨਕਮ ਟੈਕਸ ਵਿਭਾਗ ਨੇ ਮਾਰਿਆ ਛਾਪਾ

ਪੰਜਾਬ ਦੇ ਫਰੀਦਕੋਟ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੇ ਆਮਦਨ ਕਰ ਵਿਭਾਗ ਨੇ ਸ਼ਰਾਬ ਕਾਰੋਬਾਰੀ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਆਮਦਨ ਕਰ ਵਿਭਾਗ ਵੱਲੋਂ ਸਵੇਰੇ 7.30 ਵਜੇ ਦੇ ਕਰੀਬ ਛਾਪੇਮਾਰੀ ਕੀਤੀ ਗਈ, ਜੋ ਅੱਜ ਵੀ ਘਰ ਅਤੇ ਦਫ਼ਤਰ ‘ਤੇ ਜਾਰੀ ਹੈ। ਇਸ ਦੇ ਨਾਲ ਹੀ ਦੀਪ ਮਲਹੋਤਰਾ ਦੀ ਖਸਮਖਾਸ ਅਤੇ ਜੀਰਾ ਸ਼ਰਾਬ ਫੈਕਟਰੀ ਦੇ ਸੀਈਓ ਪਵਨ ਬਾਂਸਲ ਦੇ ਫ਼ਿਰੋਜ਼ਪੁਰ ਸਥਿਤ ਘਰ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਇਸ ਦੌਰਾਨ ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ।