punjab
12ਵੀਂ ਦੀ ਪ੍ਰੀਖਿਆ ਦਾ ਨਤੀਜੇ ਹੋਏ ਘੋਸ਼ਿਤ, ਅਧਿਕਾਰਤ ਵੈੱਬਸਾਈਟ ‘ਤੇ ਦੇਖੋ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ 12ਵੀਂ ਦਾ ਨਤੀਜਾ ਅੱਜ ਬਾਅਦ ਦੁਪਹਿਰ 2.30 ਵਜੇ ਜਾਰੀ ਕਰ ਦਿੱਤਾ ਗਿਆ ਹੈ। ਜਿਸ ਨੂੰ ਅਧਿਕਾਰਤ ਵੈੱਬਸਾਈਟ pseb.ac.in ‘ਤੇ ਦੇਖਿਆ ਜਾ ਸਕਦਾ ਹੈ। ਪੰਜਾਬ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਲਗਭਗ 3 ਲੱਖ ਵਿਦਿਆਰਥੀ ਬੈਠੇ ਸਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 22 ਮਾਰਚ, 2023 ਤੋਂ 27 ਅਪ੍ਰੈਲ, 2023 ਤੱਕ ਸੀਨੀਅਰ ਸੈਕੰਡਰੀ ਦੀ ਪ੍ਰੀਖਿਆ ਲਈ ਸੀ।