Punjab
CM ਮਾਨ ਵੱਲੋਂ ਸੂਬੇ ਦੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਦਿੱਤਾ ਗਿਆ ਰਾਤਰੀ ਭੋਜ, ਦੇਖੋ ਤਸਵੀਰਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਅਤੇ ਪਰਿਵਾਰਾਂ ਨੂੰ ਰਾਤਰੀ ਭੋਜ ਦਿੱਤਾ ਗਿਆ। ਇਸ ਮੌਕੇ ਦਿੱਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਇਸ ਮੌਕੇ ਪੰਜਾਬ ਵਿਚ ਸੈਂਕੜਾ (ਇਕ ਲੋਕ ਸਭਾ, 7 ਰਾਜ ਸਭਾ ਮੈਂਬਰ ਤੇ 92 ਵਿਧਾਇਕ) ਪੂਰਾ ਹੋਣ ਉਤੇ ਕੇਕ ਕੱਟਿਆ ਗਿਆ।

ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੇ ਨੂੰ ਸਾਢੇ 14 ਮਹੀਨੇ ਬੀਤਣ ਤੋਂ ਬਾਅਦ ਪਹਿਲੀ ਵਾਰ ਅਜਿਹਾ ਪਰਿਵਾਰਕ ਡਿਨਰ ਰੱਖਿਆ ਗਿਆ ਹੈ , ਜਿਸ ’ਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ।

ਦੱਸਿਆ ਜਾ ਰਿਹਾ ਹੈ ਕਿ ਇਹ ਰਾਤਰੀ ਭੋਜ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਦਿੱਤਾ ਗਿਆ ਹੈ ।
