Ludhiana
ਲੁਧਿਆਣਾ ‘ਚ ਹੁਣ ਤੱਕ 384 ਹੋ ਚੁੱਕੇ ਟੈਸਟ, 7 ਪਾਜ਼ਿਟਿਵ
ਪੰਜਾਬ ਦੇ ਵਿੱਚ ਲਗਾਤਾਰ ਕਰਫਿਊ ਜਾਰੀ ਹੈ ਅਤੇ ਲੁਧਿਆਣਾ ਜ਼ਿਲ੍ਹੇ ਦੇ ਵਿਚ 2 ਜਮਾਤੀ ਕਰੋਨਾ ਵਾਇਰਸ ਤੋਂ ਪਾਜ਼ੀਟਿਵ ਪਾਏ ਗਏ ਨੇ ਜਿਨ੍ਹਾਂ ਚੋਂ ਇੱਕ ਪਾਇਲ ਜਦੋਂ ਕਿ ਦੂਜਾ ਜਗਰਾਓਂ ਵਿਧਾਨ ਸਭਾ ਹਲਕੇ ਤੋਂ ਸਬੰਧਤ ਹੈ। ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ 329 ਲੋਕਾਂ ਦੀ ਆਈ ਰਿਪੋਰਟ ਚ 7 ਦਿਆਂ ਰਿਪੋਰਟ ਪਾਜ਼ਿਟਿਵ ਪਾਈ ਗਈ। ਜਿਨ੍ਹਾਂ ਵਿੱਚ ਇਕ ਜਲੰਧਰ ਦਾ ਕੇਸ ਵੀ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਲਈ ਵੀ ਪ੍ਰਸ਼ਾਸਨ ਵੱਲੋਂ ਖਾਸ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਸਾਰੇ ਹਸਪਤਾਲਾਂ ਨੂੰ ਆਪਣੀਆਂ ਸਰਵਿਸਾਂ ਜਾਰੀ ਰੱਖਣ ਦੇ ਦਿਸ਼ਾ ਨਿਰਦੇਸ਼ ਵੀ ਸਰਕਾਰ ਨੇ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕਿਹਾ ਕਿ 2 ਤਬਲੀਗੀ ਜਮਾਤ ਨਾਲ ਸਬੰਧਤ ਲੁਧਿਆਣਾ ਵਿੱਚ ਪਾਜ਼ੀਟਿਵ ਕੇਸ ਆ ਚੁੱਕੇ ਹਨ। ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੇ ਵੀ ਟੈਸਟ ਕਰਵਾਏ ਜਾ ਰਹੇ ਨੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੇ ਆਗਾਮੀ ਵਾਢੀ ਦੇ ਸੀਜ਼ਨ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਲਗਾਤਾਰ ਬੈਠਕਾਂ ਕਰਕੇ ਕਿਸਾਨਾਂ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਆਸਾਨੀ ਨਾਲ ਆਪਣੀ ਫਸਲ ਵੇਚ ਸਕਣ। ਉਨ੍ਹਾਂ ਕਿਹਾ ਕਿ ਮੰਡੀਆਂ ਦੇ ਵਿੱਚ ਵੀ ਉਹ ਅਜਿਹਾ ਹੀ ਸਿਸਟਮ ਕਰਨ ਜਾ ਰਹੇ ਨੇ ਤਾਂ ਜੋ ਕਿਸਾਨ ਇੱਕ ਦੂਜੇ ਦੇ ਸੰਪਰਕ ਚ ਨਾ ਆਉਣ ਅਤੇ ਇਸ ਬਿਮਾਰੀ ਤੋਂ ਬਚਦਿਆਂ ਉਨ੍ਹਾਂ ਦੀ ਫਸਲ ਦੀ ਚੁਕਾਈ ਵੀ ਸਮੇਂ ਸਿਰ ਹੋ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਗਾਤਾਰ ਕਰਫਿਊ ਨੂੰ ਲਾਗੂ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਖ਼ਤੀ ਵਿਖਾਈ ਜਾ ਰਹੀ ਹੈ ਕਈ ਕਾਨੂੰਨ ਤੋੜਨ ਵਾਲਿਆਂ ਨੂੰ ਓਪਨ ਜੇਲ ਚ ਵੀ ਭੇਜਿਆ ਗਿਆ ਹੈ। ਇਸਦੇ ਨਾਲ ਹੀ ਲੋਕਾਂ ਤੋ ਇਹੀ ਅਪੀਲ ਕੀਤੀ ਕਿ ਲੋਕ ਸਮਰਥਨ ਕਰਨ ਅਤੇ ਇਸ ਭਿਆਨਕ ਬੀਮਾਰੀ ਤੋਂ ਲੜਨ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਅਫਵਾਹਾਂ ਫੈਲਾਉਣ ਵਾਲਿਆਂ ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਹਸਪਤਾਲਾਂ ਨੂੰ ਵੀ ਆਪਣੀਆਂ ਸੇਵਾਵਾਂ ਜਾਰੀ ਰੱਖਣ ਲਈ ਕਿਹਾ ਹੈ।