Connect with us

Punjab

ਪੰਜਾਬ ‘ਚ ਬਾਰਿਸ਼ ਨੇ ਮੌਸਮ ਕੀਤਾ ਸੁਹਾਵਣਾ, ਅਗਲੇ ਦੋ ਤੱਕ ਅਲਰਟ ਕੀਤਾ ਜਾਰੀ

Published

on

ਪੰਜਾਬ ਦੇ ਕਈ ਹਿੱਸਿਆਂ ਵਿਚ ਅੱਜ 6 ਜੂਨ ਨੂੰ ਸਵੇਰੇ-ਸਵੇਰੇ ਹਲਕੀ ਹਲਕੀ ਜਿਹੀ ਬਾਰਿਸ਼ ਹੋਈ ਹੈ। ਜਿਸ ਨੂੰ ਦੇਖਦੇ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਜ਼ੀਰਕਪੁਰ, ਮੁਹਾਲੀ, ਚੰਡੀਗੜ੍ਹ ਤੇ ਹਰਿਆਣਾ ਤੇ ਪੰਚਕੂਲਾ ਸਣੇ ਕਈ ਥਾਵਾਂ ਤੇ ਬਾਰਸ਼ ਹੋਈ ਹੈ। ਜਿਸ ਕਾਰਨ ਗਰਮੀ ਤੋਂ ਵੱਡੀ ਰਾਹਤ ਮਿਲੀ।

ਉਧਰ ਦੂਜੇ ਪਾਸੇ ਮੌਸਮ ਵਿਭਾਗ ਨੇ ਪੱਛਮੀ ਹਿਮਾਲਿਆ ਖੇਤਰ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ’ਚ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸੇ ਦੌਰਾਨ ਇਰਾਨ ਵਿੱਚ ਪੱਛਮੀ ਗੜਬੜੀ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਦਿੱਲੀ ਐੱਨਸੀਆਰ ਖੇਤਰ ਵਿੱਚ ਵੀ ਅਗਲੇ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਆਰਜ਼ੀ ਰਾਹਤ ਮਿਲੇਗੀ।