Corona Virus
ਡੀਜੀਪੀ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਲੋਕਾਂ ਨਾਲ ਕੀਤੀ ਗੱਲਬਾਤ

ਡੀਜੀਪੀ ਦਿਨਕਰ ਗੁਪਤਾ ਨੇ ਫੇਸਬੁੱਕ ‘ਤੇ ਲਾਈਵ ਆ ਕੇ ਕਰਫ਼ਿਊ ਸਬੰਧੀ ਲੋਕਾਂ ਨਾਲ ਫੀਡਬੈਕ ਸਾਂਝੀ ਕੀਤੀ। ਤਕਰੀਬਨ ਇੱਕ ਘੰਟਾਂ ਉਹਨਾਂ ਨੇ ਲੋਕਾਂ ਨਾਲ ਗੱਲ ਬਾਤ ਕੀਤੀ ਤੇ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ। ਇਸ ਪੂਰੇ ਲਾਇਵ ਦੋਰਾਨ ਲੋਕਾਂ ਨੇ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾਂ ਵੀ ਕੀਤੀ। ਡੀ ਜੀ ਪੀ ਨੇ ਕਿਹਾ ਕਿ ਲਾਈਵ ਆਉਣ ਦਾ ਮੱਕਸਦ ਲੋਕਾਂ ਦੀ ਮੁਸ਼ਕਲ ਦਾ ਜਾਇਜ਼ਾ ਲੈਣ ਅਤੇ ਇਹ ਦੱਸਣਾ ਹੈ ਕਿ ਪੰਜਾਬ ਪੁਲਿਸ ਕਿ ਕੁਝ ਕਰ ਰਹੀ ਹੈ ਇਸ ਮਹਾਮਾਰੀ ਤੋਂ ਬਚਨ ਲਈ।ਇਸਦੇ ਨਾਲ ਹੀ ਕਰਫ਼ਿਊ ਬਾਰੇ ਡੀ ਜੀ ਪੀ ਨੇ ਕਿਹਾ ਕਿ ਸਥਿਤੀ ਅਨੁਸਾਰ ਫੈਸਲਾ ਲਿਆ ਜਾਵੇਗਾ, ਨਾਲ ਹੀ ਉਹਨਾਂ ਨੇ ਕਿਹਾ ਪੁਲਿਸ ਤੁਹਾਡੀ ਮਦਦ ਲਈ ਹਾਜ਼ਰ ਹੈ ਸਾਰੇ ਹੈਲਪ ਲਾਈਨ ਨੰਬਰ 24 ਘੰਟੇ ਚੱਲ ਰਹੇ ਹਨ।
ਕਿਸਾਨਾਂ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਡੀਜੀਪੀ ਨੇ ਕਿਹਾ ਸਰਕਾਰ ਵੱਲੋਂ ਫ਼ਸਲ ਦੀ ਖ਼ਰੀਦ ਸਬੰਧੀ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਨੇ ਅਤੇ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਰੀਵਿਊ ਮੀਟਿੰਗ ਕਰਕੇ ਕੰਮਾਂ ਦਾ ਜਾਇਜ਼ਾ ਲੈਣਗੇ।
ਇਸਦੇ ਨਾਲ ਹੀ ਡੀਜੀਪੀ ਨੇ ਲੋਕਾਂ ਨੂੰ ਗ਼ਲਤ ਤੇ ਭੜਕਾਊ ਖ਼ਬਰਾਂ ਤੋਂ ਬਚਣ ਲਈ ਕਿਹਾ ਹੈ। ਡੀ ਜੀ ਪੀ ਨੇ ਲੋਕਾਂ ਨੂੰ ‘ਫੇਕ ਦੀ ਖੈਰ ਨਹੀਂ’ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ, ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਵੀ ਕੀਤੀ।