Punjab
10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਪੰਜਾਬ ਸਰਕਾਰ ਦੀ ਹੋਵੇਗੀ ਅਗਲੀ ਕੈਬਨਿਟ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ ਕਿ ਇਸ ਵਾਰ ਪੰਜਾਬ ਕੈਬਨਿਟ ਦੀ ਮੀਟਿੰਗ ਮਾਨਸਾ ਵਿਖੇ ਕੀਤੀ ਜਾਵੇਗੀ। ਸਰਕਾਰ ਤੁਹਾਡੇ ਦੁਆਰ ਮੁਹਿਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਕੈਬਨਿਟ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੀਆਂ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾਵੇਗਾ । ਇਸੇ ਲੜੀ ਤਹਿਤ ਪੰਜਾਬ ਕੈਬਨਿਟ ਦੀ ਮੀਟਿੰਗ ਮਾਨਸਾ ਵਿਖੇ ਹੋਵੇਗੀ । ਜਿਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ ਜਿਸ ਵਿਚ ਮਾਨ ਵਲੋਂ ਕਿਹਾ ਗਿਆ ਹੈ ਕਿ ਵਾਅਦੇ ਮੁਤਾਬਕ “ਸਰਕਾਰ ਤੁਹਾਡੇ ਦੁਆਰ” ਲੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ ..ਅਤੇ ਕਈ ਅਹਿਮ ਫੈਸਲਿਆਂ ਤੇ ਹੋਵੇਗੀ ਵਿਚਾਰ ਚਰਚਾ…ਬਾਕੀ ਵੇਰਵੇ ਜਲਦੀ..
ਜਿਵੇ ਕਿ ਸਭ ਨੂੰ ਪਤਾ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਕੀਤੀ ਗਈ ਸੀ ਅਤੇ ਹੁਣ ਜ਼ਿਲ੍ਹਾ ਮਾਨਸਾ ਵਿਖੇ ਇਹ ਮੀਟਿੰਗ ਕੀਤੀ ਜਾਵੇਗੀ।