Connect with us

Punjab

ਆਰਡੀਨੈਂਸ ਖ਼ਿਲਾਫ਼ ਨਿੰਦਾ ਮਤਾ: ਪੰਜਾਬ ਸਰਕਾਰ ਨੇ 19 ਤੇ 20 ਜੂਨ ਨੂੰ ਬੁਲਾਇਆ ਵਿਸ਼ੇਸ਼ ਸੈਸ਼ਨ,ਜਾਣੋ ਵੇਰਵਾ

Published

on

ਪੰਜਾਬ ਸਰਕਾਰ ਦੇ 19 ਅਤੇ 20 ਜੂਨ ਨੂੰ ਹੋਣ ਵਾਲੇ ਵਿਸ਼ੇਸ਼ ਇਜਲਾਸ ਦੌਰਾਨ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਸਬੰਧੀ ਲਿਆਂਦੇ ਆਰਡੀਨੈਂਸ ਦੀ ਨਿਖੇਧੀ ਦਾ ਮਤਾ ਲਿਆਂਦਾ ਜਾਵੇਗਾ। ਨਿੰਦਾ ਮਤਾ 20 ਜੂਨ ਨੂੰ ਜਾਵੇਗਾ ਪੇਸ਼।

ਜੇਕਰ ਸੂਤਰਾਂ ਦੀ ਮੰਨੀਏ ਤਾਂ ਇਸ ਮਤੇ ਦੌਰਾਨ ਅਰਵਿੰਦ ਕੇਜਰੀਵਾਲ ਵੀ ਸਦਨ ‘ਚ ਮੌਜੂਦ ਰਹਿਣਗੇ। ਦੱਸ ਦੇਈਏ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਕਿਸੇ ਹੋਰ ਸੂਬੇ ਦਾ ਮੁੱਖ ਮੰਤਰੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਹਾਜ਼ਰ ਹੋਵੇਗਾ। ਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਕਾਂਗਰਸ ਆਰਡੀਨੈਂਸ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਸਮਰਥਨ ਨਹੀਂ ਕਰੇਗੀ। ਪੰਜਾਬ ਅਤੇ ਦਿੱਲੀ ਇਕਾਈ ਦਾ ਹੀ ਦਬਾਅ ਹੈ ਕਿ ਕਾਂਗਰਸ ਆਗੂਆਂ ਨੇ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕਰਨ ਦਾ ਹਜੇ ਸਮਾਂ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਇਹ ਵੀ ਦੇਖਣਾ ਹੋਵੇਗਾ ਕਿ ਸਦਨ ‘ਚ ਕਾਂਗਰਸ ਦਾ ਕੀ ਸਟੈਂਡ ਹੈ।

ਯਾਦ ਰਹੇ, ਪੰਜਾਬ ਸਰਕਾਰ ਨੇ ਵਿਸ਼ੇਸ਼ ਇਜਲਾਸ ਦੀਆਂ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੌਰਾਨ ਡੀਜੀਪੀ ਦੀ ਨਿਯੁਕਤੀ ਸਬੰਧੀ ਪੁਲੀਸ ਐਕਟ 2007 ਵਿੱਚ ਸੋਧ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਧਾਨ ਸਭਾ ਸੋਧ ਬਿੱਲ ਲਿਆਂਦਾ ਜਾ ਸਕਦਾ ਹੈ। ਹਾਲਾਂਕਿ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਬੋਲਣ ਤੋਂ ਗੁਰੇਜ਼ ਕਰ ਰਹੇ ਹਨ।