Punjab
ਅੰਮ੍ਰਿਤਪਾਲ ਸਿੰਘ ਦੇ ਕਰੀਬੀ ਅਵਤਾਰ ਸਿੰਘ ਖੰਡਾ ਦੀ ਬ੍ਰਿਟੇਨ ‘ਚ ਹੋਈ ਮੌਤ…

ਖਾਲਿਸਤਾਨੀ ਸਮਰਥਕ ਅਤੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਅਵਤਾਰ ਸਿੰਘ ਖੰਡਾ ਦੀ ਵਿਦੇਸ਼ ‘ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸ ‘ਤੇ ਬ੍ਰਿਟੇਨ ‘ਚ ਭਾਰਤੀ ਤਿਰੰਗੇ ਦਾ ਅਪਮਾਨ ਕਰਨ ਦਾ ਦੋਸ਼ ਹੈ। ਹੁਣ NIA ਤਿਰੰਗੇ ਦੇ ਅਪਮਾਨ ਮਾਮਲੇ ਦੀ ਵੀ ਜਾਂਚ ਕਰ ਰਹੀ ਹੈ। ਕੈਨੇਡਾ ਦੇ ਸੀਨੀਅਰ ਲੇਖਕ ਗੁਰਪ੍ਰੀਤ ਸਿੰਘ ਸਹੋਤਾ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਅਵਤਾਰ ਸਿੰਘ ਖੰਡਾ ਦਾ ਪਰਿਵਾਰ ਮੋਗਾ ਵਿੱਚ ਰਹਿੰਦਾ ਹੈ। ਉਸ ਦੀ ਮਾਤਾ ਚਰਨਜੀਤ ਕੌਰ ਇੱਕ ਸਕੂਲ ਵਿੱਚ ਅਧਿਆਪਕਾ ਹੈ। ਉਸਦੀ ਇੱਕ ਭੈਣ ਵੀ ਹੈ। ਖੰਡਾ 2014 ਵਿੱਚ ਇੰਗਲੈਂਡ ਗਿਆ ਸੀ। ਉਸਦੀ ਭੈਣ ਸਿਹਤ ਖੇਤਰ ਵਿੱਚ ਕੰਮ ਕਰਦੀ ਹੈ। ਕੁਝ ਸਮਾਂ ਪਹਿਲਾਂ ਜਦੋਂ ਅੰਮ੍ਰਿਤਪਾਲ ਮਾਮਲੇ ਦੀ ਜਾਂਚ ਚੱਲ ਰਹੀ ਸੀ ਤਾਂ ਸੁਰੱਖਿਆ ਏਜੰਸੀਆਂ ਨੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਸੀ।