Ludhiana
ਲੁਧਿਆਣਾ ‘ਚ ਬੀਤੇ 48 ਘੰਟੇ ਤੋਂ ਕਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ
ਲੁਧਿਆਣਾ, 08 ਅਪ੍ਰੈਲ (ਸੰਜੀਵ ਸੂਦ): ਕੋਰੋਨਾ ਵਾਇਰਸ ਦਾ ਕਹਿਰ ਦੀਨੋ ਦੀਨ ਵੱਧਦਾ ਜਾ ਰਿਹਾ ਹੈ। ਦੱਸ ਦਈਏ ਜ਼ਿਲ੍ਹਾ ਲੁਧਿਆਣਾ ‘ਚ ਹੁਣ ਤੱਕ 410 ਕਰੋਨਾ ਵਾਇਰਸ ਦੇ ਟੈਸਟ ਲਏ ਜਾ ਚੁੱਕੇ ਹਨ। ਜਿਨ੍ਹਾਂ ਚੋਂ 329 ਟੈਸਟਾਂ ਦੀ ਰਿਪੋਰਟ ਆ ਚੁੱਕੀ ਹੈ, ਜਿਸ ਵਿੱਚੋਂ 320 ਟੈਸਟ ਨੇਗੀਟੀਵ ਪਾਏ ਗਏ ਹਨ। ਲੁਧਿਆਣਾ ‘ਚ ਬੀਤੇ 48 ਘੰਟਿਆਂ ਤੋਂ ਕਰੋਨਾ ਵਾਇਰਸ ਦਾ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ। ਇਸ ਸਬੰਧੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਜਾਣਕਾਰੀ ਸਾਂਝੀ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੀਤੇ ਦਿਨੀਂ ਸੁਰਿੰਦਰ ਕੌਰ ਨਾਮੀ ਔਰਤ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਸ ਦੇ ਪਰਿਵਾਰ ਨੇ ਮ੍ਰਿਤਕ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ‘ਚ ਲੁਧਿਆਣਾ ਦੇ ਸਾਰੇ ਹਸਪਤਾਲਾਂ ਨੂੰ ਇਹ ਨਿਰਦੇਸ਼ ਜਾਰੀ ਕਰ ਦਿੱਤੇ ਗਏ ਨੇ ਕਿ ਜੇਕਰ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਆਪਣੇ ਨੇੜੇ ਦੇ ਪੁਲਿਸ ਸਟੇਸ਼ਨ ‘ਚ ਸੰਪਰਕ ਕਰਨ ਡੀ ਸੀ ਨੇ ਕਿਹਾ ਕਿ ਜੇਕਰ ਕੋਈ ਪਰਿਵਾਰਕ ਮੈਂਬਰ ਮ੍ਰਿਤਕ ਦਾ ਸਸਕਾਰ ਨਹੀਂ ਕਰਦਾ ਤਾਂ ਉਸ ਦੀ ਮ੍ਰਿਤਕ ਦੇਹ ਨੂੰ ਬੇਨਾਮੀ ਐਲਾਨ ਕੇ ਪੁਲਿਸ ਉਸਦਾ ਸਸਕਾਰ ਕਰ ਦੇਵੇਗੀ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜੋ ਵੀ ਕਰੋਨਾ ਵਾਇਰਸ ਤੋਂ ਪੀੜਤ ਹੁੰਦਾ ਹੈ ਉਸ ਦੇ ਸੰਪਰਕ ‘ਚ ਆਉਣ ਵਾਲੇ ਸਾਰੇ ਲੋਕਾਂ ਦੇ ਟੈਸਟ ਕਰਵਾਏ ਜਾਂਦੇ ਹਨ ਅਤੇ ਪੁਲਿਸ ਉਸ ਦੀ ਪੂਰੀ ਤਫਤੀਸ਼ ਕਰਦੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਮਦਦ ਲਈ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹੈ ਅਤੇ ਉਨ੍ਹਾਂ ਦੇ ਇਲਾਕਿਆਂ ‘ਚ ਮੰਡੀਆਂ ਦਾ ਪ੍ਰਬੰਧ ਵੀ ਕਰਵਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।