Connect with us

World

PM ਮੋਦੀ ਕਰਨਗੇ ਅਮਰੀਕਾ ‘ਤੇ ਮਿਸਰ ਦਾ ਦੌਰਾ, 20 ਤੋਂ 25 ਜੂਨ ਤੱਕ ਰਹਿਣਗੇ ਦੌਰੇ ‘ਤੇ…

Published

on

ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਤੋਂ 25 ਜੂਨ ਤੱਕ ਅਮਰੀਕਾ ਅਤੇ ਮਿਸਰ ਦਾ ਦੌਰਾ ਕਰਨਗੇ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਦਿੱਤੀ। ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਆਪਣੀ ਉੱਚ-ਪੱਧਰੀ ਗੱਲਬਾਤ ਦੇ ਕ੍ਰਮ ਨੂੰ ਅੱਗੇ ਵਧਾਉਂਦੇ ਹੋਏ 22 ਜੂਨ ਨੂੰ ਵਾਸ਼ਿੰਗਟਨ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਫੇਰੀ ਦੌਰਾਨ ਅਮਰੀਕੀ ਰਾਸ਼ਟਰਪਤੀ ਬਿਡੇਨ ਅਤੇ ਫਸਟ ਲੇਡੀ ਜਿਲ ਬਿਡੇਨ 22 ਜੂਨ ਦੀ ਸ਼ਾਮ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ ਵਿੱਚ ਰਾਜਕੀ ਰਾਤ ਦੇ ਖਾਣੇ ਦਾ ਆਯੋਜਨ ਕਰਨਗੇ।

ਮੰਤਰਾਲੇ ਨੇ ਯਾਤਰਾ ਦੇ ਬਾਰੇ ਵਿੱਚ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ 21 ਜੂਨ ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦੀ ਅਗਵਾਈ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ 22 ਜੂਨ ਨੂੰ ਅਮਰੀਕੀ ਕਾਂਗਰਸ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਨਗੇ ਅਤੇ ਇਕ ਦਿਨ ਬਾਅਦ ਯਾਨੀ 23 ਜੂਨ ਨੂੰ ਅਮਰੀਕਾ ਦੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਉਨ੍ਹਾਂ ਦੇ ਸਨਮਾਨ ‘ਚ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ। ਮੰਤਰਾਲੇ ਨੇ ਕਿਹਾ ਕਿ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਾਸ਼ਿੰਗਟਨ ਵਿੱਚ ਕਈ ਪ੍ਰਮੁੱਖ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓ), ਪੇਸ਼ੇਵਰਾਂ ਅਤੇ ਹੋਰ ਹਿੱਸੇਦਾਰਾਂ ਨਾਲ ਵੀ ਗੱਲਬਾਤ ਕਰਨਗੇ।