Punjab
ਪਾਵਰਕੌਮ ਤੇ ਟਰਾਂਸਕੋ ਨੂੰ ਮਿਲੇ 2 ਨਵੇਂ ਡਾਇਰੈਕਟਰ,CM ਨੇ ਖੁਦ ਟਵੀਟ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ, 26 ਜੂਨ, 2023: ਪੰਜਾਬ ਸਰਕਾਰ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਟਰਾਂਸਕੋ) ਲਈ ਨਵੇਂ ਡਾਇਰੈਕਟਰ ਪ੍ਰਬੰਧਕੀ ਨਿਯੁਕਤ ਕੀਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜਸਬੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਸੁਰ ਸਿੰਘ, ਤਹਿਸੀਲ ਪੱਟੀ, ਜ਼ਿਲ੍ਹਾ ਤਰਨਤਾਰਨ ਨੂੰ ਡਾਇਰੈਕਟਰ ਪ੍ਰਬੰਧਕੀ, ਪਾਵਰਕਾਮ ਅਤੇ ਨੇਮ ਚੰਦ ਪੁੱਤਰ ਦੀਪ ਚੰਦ ਵਾਸੀ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਨੂੰ ਨਿਯੁਕਤ ਕੀਤਾ ਗਿਆ ਹੈ।