Punjab
Crime: ਜਲੰਧਰ ਦੀ ਨਹਿਰ ‘ਚ ਮਿਲੀ ਤੈਰਦੀ ਹੋਈ ਲਾਸ਼, ਇਲਾਕੇ ‘ਚ ਫੈਲੀ ਸਨਸਨੀ

ਜਲੰਧਰ 27 ਜੂਨ 2023 : ਜਲੰਧਰ ‘ਚ ਇਕ ਨਹਿਰ ‘ਚੋਂ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦੱਸਿਆ ਗਿਆ ਹੈ ਕਿ ਇੱਥੋਂ ਦੀ ਬਸਤੀ ਬਾਵਾ ਖੇਲ ਸਥਿਤ ਸ਼ੇਰ ਸਿੰਘ ਕਲੋਨੀ ਦੀ ਨਹਿਰ ਵਿੱਚੋਂ ਇੱਕ ਲਾਸ਼ ਤੈਰਦੀ ਹੋਈ ਮਿਲੀ ਹੈ। ਨਹਿਰ ‘ਚ ਲਾਸ਼ ਤੈਰਦੀ ਦੇਖ ਕੇ ਇਲਾਕੇ ‘ਚ ਸਨਸਨੀ ਫੈਲ ਗਈ ਅਤੇ ਲੋਕਾਂ ‘ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਓਥੇ ਹੀ ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਦੀ ਹਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਇਸ ਦੀ ਸੂਚਨਾ ਲੋਕਾਂ ਵੱਲੋਂ ਤੁਰੰਤ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।