Corona Virus
ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਸੰਕਟ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨਾਲ ਗੱਲ ਕਰ ਕੇ ਹਰ ਪਹਿਲੂ ਵਿਚਾਰਿਆ
ਚੰਡੀਗੜ, 8 ਅਪ੍ਰੈਲ : ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਪ ਤੇ ਸੀ.ਪੀ.ਆਈ. ਸਣੇ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕਰ ਕੇ ਮੌਜੂਦਾ ਸੰਕਟ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਹਰ ਪਹਿਲੂ ਉਤੇ ਵਿਚਾਰ ਕੀਤਾ ਅਤੇ ਹੌਲੀਹੌਲੀ ਆਮ ਵਰਗੀ ਸਥਿਤੀ ਯਕੀਨੀ ਬਣਾਉਣ ਲਈ ਕੀਤੇ ਜਾਣ ਵਾਲੇ ਉਪਾਵਾਂ ਲਈ ਸੁਝਾਅ ਵੀ ਮੰਗੇ। ਮੁੱਖ ਮੰਤਰੀ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕਾਂ ਨਾਲ ਵੀਡਿਓ ਕਾਨਫਰੰਸਿੰਗ ਤੋਂ ਬਾਅਦ ਲੜੀਵਾਰਾਂ ਫੋਨਕਾਲਾਂ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਦੇਵ ਸਿੰਘ ਢੀਂਡਸਾ, ਵਿਰੋਧੀ ਧਿਰ ਦੇ ਨੇਤਾ ਅਤੇ ਆਪ ਆਗੂ ਹਰਪਾਲ ਸਿੰਘ ਚੀਮਾ ਅਤੇਸੀ.ਪੀ.ਆਈ. ਦੇ ਹਰਦੇਵ ਸਿੰਘ ਅਰਸ਼ੀ ਨਾਲ ਗੱਲਬਾਤ ਵੀ ਕੀਤੀ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਰੀਆਂ ਹੀ ਪਾਰਟੀਆਂ ਦੇ ਆਗੂਆਂ ਨੇ ਸੂਬਾ ਸਰਕਾਰ ਵੱਲੋਂ ਕੋਵਿਡ-19 ਖਿਲਾਫ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨਕਰਦਿਆਂ ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਮੁੱਖ ਤੌਰ ‘ਤੇ ਸਹਿਮਤੀ ਪ੍ਰਗਟਾਈ। ਸ਼੍ਰੋਮਣੀ ਅਕਾਲੀ ਦਲ ਦੇਆਗੂ ਸੂਬੇ ਵਿੱਚ ਸਰਕਾਰੀ ਮਸ਼ੀਨਰੀ ਰਾਹੀਂ ਹੋਰ ਖੁਰਾਕ ਪੈਕਟਾਂ ਨੂੰ ਵੰਡਣ ਦੇ ਹੱਕ ਵਿੱਚ ਸਨ। ਮੁੱਖ ਮੰਤਰੀ ਨੇ ਸਾਰੀਆਂ ਹੀ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰਆਪਣੀ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ।
ਪੰਜਾਬ ਕਾਂਗਰਸ ਨੇ ਸੂਬੇ ਅਤੇ ਲੋਕਾਂ ਦੇ ਹਿੱਤ ਵਿੱਚ ਮੁੱਖ ਮੰਤਰੀ ਨੂੰ ਕੋਈ ਵੀ ਫੈਸਲਾ ਜੋ ਉਹਨਾਂ ਨੂੰ ਉਚਿਤ ਲੱਗਦਾ ਹੋਵ, ਲੈਣ ਲਈ ਪੂਰੀ ਤਰ੍ਹਾਂ ਅਧਿਕਾਰਤ ਕੀਤਾ। ਮੁੱਖ ਮੰਤਰੀ ਨੇ ਕੋਵਿਡ-19 ਦੀ ਅੱਗੇ ਵਧਦੀ ਸਥਿਤੀ ‘ਤੇ ਚਿਤਾਵਨੀ ਦਿੰਦਿਆਂ ਦੱਸਿਆ ਕਿ ਵਿਸ਼ਵ ਪੱਧਰ ‘ਤੇ ਸੁਝਾਏ ਜਾ ਰਹੇ ਅੰਕੜੇ ਦੱਸ ਰਹੇ ਹਨ ਕਿ ਸਥਿਤੀਕੋਈ ਚੰਗੀ ਨਹੀਂ ਹੈ। ਉਹਨਾਂ ਕਿਹਾ ਕਿ ਜਲਦੀ ਲਾਗੂ ਕੀਤੇ ਲੌਕਡਾਊਨ/ਕਰਫਿਊ ਦੇ ਚੱਲਦਿਆਂ ਭਾਰਤ ਹਾਲੇ ਤੱਕ ਦੂਜੇ ਅਗਾਂਹਵਧੂ ਮੁਲਕਾਂ ਮੁਕਾਬਲੇ ਬਿਹਤਰਸਥਿਤੀ ਵਿੱਚ ਹੈ ਪਰ ਅਸੀਂ ਇਸ ਮੌਕੇ ਕੋਈ ਵੀ ਅਵਸੇਲਾਪਣ ਨਹੀਂ ਦਿਖਾ ਸਕਦੇ।