Punjab
ਰਾਜਪੁਰਾ ‘ਚ ਟਰਾਂਸਫਾਰਮਰ ਨੂੰ ਲੱਗੀ ਅੱਗ, ਤਿੰਨ ਗੱਡੀਆਂ ਸੜ ਕੇ ਹੋਇਆ ਸੁਆਹ
ਫਾਇਰ ਬ੍ਰਿਗੇਡ ਰਾਜਪੁਰਾ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।
ਰਾਜਪੁਰਾ 3 july 2023:
ਕਹਿਰ ਦੀ ਗਰਮੀ ਤੋਂ ਬਚਣ ਲਈ ਬਿਜਲੀ ਦੀ ਜ਼ਿਆਦਾ ਵਰਤੋਂ ਕਰਨ ਕਾਰਨ ਪੁਰਾਣੇ ਰਾਜਪੁਰਾ ਦੇ ਬਿਜਲੀ ਦੇ ਟਰਾਂਸਫਾਰਮਰ ਨੂੰ ਅੱਗ ਲੱਗ ਗਈ।ਅੱਗ ਲੱਗਣ ਕਾਰਨ ਟਰਾਂਸਫਾਰਮਰ ਦੇ ਹੇਠਾਂ ਖੜੀਆਂ ਤਿੰਨ ਗੱਡੀਆਂ ਸੜ ਕੇ ਸੁਆਹ ਹੋ ਗਈਆਂ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਰਾਜਪੁਰਾ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇਸ ਮੌਕੇ ਲੀਡਿੰਗ ਫਾਇਰਮੈਨ ਪਰਵਿੰਦਰ ਸਿੰਘ ਨੇ ਦੱਸਿਆ ਕਿ ਸੀ ਅੱਜ ਸਵੇਰੇ 5 ਵਜੇ ਦੇ ਕਰੀਬ ਰਾਜਪੁਰਾ ਫਾਇਰ ਦਫ਼ਤਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਗਰਮੀ ਕਾਰਨ ਟਰਾਂਸਫਾਰਮਰ ਨੂੰ ਅੱਗ ਲੱਗਣ ਦਾ ਖਤਰਾ ਵੱਧ ਜਾਂਦਾ ਹੈ, ਇਸ ਲਈ ਟਰਾਂਸਫਾਰਮਰ ਦੇ ਹੇਠਾਂ ਕੋਈ ਵੀ ਵਾਹਨ ਖੜ੍ਹਾ ਨਾ ਕੀਤਾ ਜਾਵੇ। ਇਥੇ ਕਾਫੀ ਸਮੇਂ ਤੋਂ ਖੜ੍ਹੀ ਇਕ ਗੱਡੀ ਅਤੇ ਦੋ ਹੋਰ ਵਾਹਨ ਸੜ ਕੇ ਸੁਆਹ ਹੋ ਗਏ ਹਨ। ਕੁੱਲ 3 ਵਾਹਨ ਸੜ ਕੇ ਸੁਆਹ ਹੋ ਗਏ। ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।