Connect with us

Punjab

ਬਨੂੜ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਲੋਕਾਂ ਦੀ ਗਈ ਜਾਨ

Published

on

ਬਨੂੜ 3 ਜੁਲਾਈ 2023: ਬਨੂੜ ਇਲਾਕੇ ਵਿੱਚ ਵਾਪਰੇ ਦੋ ਸੜਕ ਹਾਦਸਿਆਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਹਿਲਾ ਹਾਦਸਾ ਬਨੂੜ ਤੋਂ ਤੇਪਲਾ ਨੂੰ ਜਾਂਦੇ ਕੌਮੀ ਮਾਰਗ ’ਤੇ ਪਿੰਡ ਬਾਸਮਾ ਨੇੜੇ ਵਾਪਰਿਆ। ਜਾਣਕਾਰੀ ਅਨੁਸਾਰ ਬਨੂੜ ਥਾਣਾ ਸਦਰ ਅਧੀਨ ਪੈਂਦੇ ਪਿੰਡ ਬੁੱਢਣਪੁਰ ਦਾ ਰਹਿਣ ਵਾਲਾ ਸਾਬਕਾ ਫੌਜੀ ਨਾਜਰ ਸਿੰਘ ਪੁੱਤਰ ਛੱਜੂ ਸਿੰਘ ਉਮਰ 52 ਸਾਲ ਮੋਟਰਸਾਈਕਲ ‘ਤੇ ਆਪਣੀ ਡਿਊਟੀ ਖਤਮ ਕਰਕੇ ਸ਼ਾਮ ਕਰੀਬ 7.30 ਵਜੇ ਘਰ ਆ ਰਿਹਾ ਸੀ। ਜਦੋਂ ਮੋਟਰਸਾਈਕਲ ਸਵਾਰ ਬਨੂੜ ਤੋਂ ਤੇਪਲਾ ਨੂੰ ਜਾਣ ਵਾਲੇ ਕੌਮੀ ਮਾਰਗ ’ਤੇ ਪਿੰਡ ਬਸਮਾ ਦੇ ਬੱਸ ਸਟੈਂਡ ਨੇੜੇ ਪੁੱਜਾ ਤਾਂ ਸਾਹਮਣਿਓਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਸਾਬਕਾ ਫ਼ੌਜੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਚੁੱਕ ਕੇ ਇਲਾਜ ਲਈ ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਸਬੰਧੀ ਸੰਪਰਕ ਕਰਨ ’ਤੇ ਜਾਂਚ ਅਧਿਕਾਰੀ ਏ.ਐਸ.ਆਈ. ਅੰਗਰੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

ਦੂਜਾ ਹਾਦਸਾ ਬਨੂੜ ਤੋਂ ਜ਼ੀਰਕਪੁਰ ਨੂੰ ਜਾਣ ਵਾਲੇ ਕੌਮੀ ਮਾਰਗ ’ਤੇ ਪਿੰਡ ਕਰਾਲਾ ਤੋਂ ਅਮਲਾਲਾ ਨੂੰ ਜਾਂਦੀ ਲਿੰਕ ਸੜਕ ’ਤੇ ਵਾਪਰਿਆ। ਜਾਣਕਾਰੀ ਅਨੁਸਾਰ ਡੇਰਾਬੱਸੀ ਥਾਣਾ ਅਧੀਨ ਪੈਂਦੇ ਪਿੰਡ ਅਮਲਾਲਾ ਦਾ ਰਹਿਣ ਵਾਲਾ 60 ਸਾਲਾ ਜਸਪਾਲ ਸਿੰਘ ਪੁੱਤਰ ਮੱਖਣ ਸਿੰਘ ਮੋਟਰਸਾਈਕਲ ‘ਤੇ ਕਰਾਲਾ ਤੋਂ ਆਪਣੇ ਪਿੰਡ ਅਮਲਾਲਾ ਨੂੰ ਜਾ ਰਿਹਾ ਸੀ ਅਤੇ ਜਦੋਂ ਉਹ ਪਿੰਡ ਕਰਾਲਾ ਦੀ ਹੱਦ ‘ਤੇ ਜਾ ਰਿਹਾ ਸੀ ਤਾਂ ਉਸ ਨੇ ਡੀ. ਸਾਹਮਣੇ ਤੋਂ ਆ ਰਹੀ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮੌਤ ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਜਦੋਂ ਉਸ ਨੂੰ ਚੁੱਕ ਕੇ ਇਲਾਜ ਲਈ ਬਨੂੜ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਸਬੰਧੀ ਜਦੋਂ ਜਾਂਚ ਅਧਿਕਾਰੀ ਏ.ਐਸ.ਆਈ. ਇਸ ਸਬੰਧੀ ਸੰਪਰਕ ਕਰਨ ‘ਤੇ ਰਾਮ ਕਿਸ਼ਨ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਦਾ ਸਿਵਲ ਹਸਪਤਾਲ ‘ਚ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ |