Connect with us

Punjab

CM ਭਗਵੰਤ ਮਾਨ ਅੱਜ ਮੋਗਾ-ਕੋਟਕਪੂਰਾ ਰੋਡ ‘ਤੇ ਸਿੰਘਾਂਵਾਲਾ ਟੋਲ ਪਲਾਜ਼ਾ ਕਰਨਗੇ ਬੰਦ…

Published

on

Chandigarh 5 july 2023: ਪੰਜਾਬ ਸਰਕਾਰ ਬੁੱਧਵਾਰ ਨੂੰ ਯਾਨੀ ਕਿ ਅੱਜ ਮੋਗਾ-ਕੋਟਕਪੂਰਾ ਰੋਡ ‘ਤੇ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਕਰਨਗੇ । ਇਹ ਦਸਵਾਂ ਟੋਲ ਪਲਾਜ਼ਾ ਹੋਵੇਗਾ, ਜਿਸ ਨੂੰ ਪੰਜਾਬ ਸਰਕਾਰ ਬੰਦ ਕਰਨ ਜਾ ਰਹੀ ਹੈ। ਇਸ ਟੋਲ ਪਲਾਜ਼ਾ ਦੇ ਬੰਦ ਹੋਣ ਨਾਲ ਲੋਕਾਂ ਨੂੰ ਰੋਜ਼ਾਨਾ 4.50 ਲੱਖ ਰੁਪਏ ਦੀ ਬੱਚਤ ਹੋਵੇਗੀ। ਇਸ ਬਾਰੇ ਜਾਣਕਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ ।

ਮੁੱਖ ਮੰਤਰੀ ਨੇ ਟਵੀਟ ਕਰ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਲਿਖਿਆ ਕਿ ਸੂਬੇ ਦੀਆਂ ਕਈ ਵੱਡੀਆਂ ਸੜਕਾਂ ‘ਤੇ ਟੋਲ ਪਲਾਜ਼ੇ ਬਣਾਏ ਗਏ ਹਨ। ਜਿਸ ਕਾਰਨ ਲੋਕਾਂ ਨੂੰ ਨਿੱਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਥਾਵਾਂ ‘ਤੇ ਇਸ ਦੇ ਖਿਲਾਫ ਪ੍ਰਦਰਸ਼ਨ ਵੀ ਹੋਏ ਹਨ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਟੋਲ ਪਲਾਜ਼ਾ ਹਟਾਉਣ ਦਾ ਕੰਮ ਸ਼ੁਰੂ ਕੀਤਾ। ਇਸ ਸਬੰਧੀ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵੀ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਸੀ ਕਿ ਭਾਵੇਂ ਟੋਲ ਪਲਾਜ਼ਾ 21 ਜੁਲਾਈ ਨੂੰ ਬੰਦ ਹੋ ਰਿਹਾ ਸੀ ਪਰ ਸਰਕਾਰ ਇਸ ਨੂੰ ਸਮੇਂ ਤੋਂ ਪਹਿਲਾਂ ਹੀ ਬੰਦ ਕਰਵਾਉਣ ਜਾ ਰਹੀ ਹੈ।