Corona Virus
ਸੋਸ਼ਲ ਮੀਡੀਆ ‘ਤੇ ਭੜਕਾਊ ਪੋਸਟ ਪਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ
ਪਟਿਆਲਾ, 09 ਅਪ੍ਰੈਲ: ਕੋਵਿਡ-19 ਮਹਾਂਮਾਰੀ ਦੇ ਚਲਦੇ ਸੋਸ਼ਲ ਮੀਡੀਆ ‘ਤੇ ਫਰਜ਼ੀ ਸੰਦੇਸ਼ਾਂ ਅਤੇ ਅਫਵਾਹਾਂ ਫੈਲਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਪਟਿਆਲਾ ਪੁਲਿਸ ਨੇ ਆਕਾਸ਼ਦੀਪ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜੋ ਸੋਸ਼ਲ ਮੀਡੀਆ ‘ਤੇ ਮੁਸਲਿਮ ਸਮਾਜ ਦੇ ਖਿਲਾਫ ਭੜਕਾਊ ਸੰਦੇਸ਼ ਪੋਸਟ ਕਰ ਰਿਹਾ ਸੀ। ਐਸਐਸਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਆਕਾਸ਼ਦੀਪ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੋ ਕਿ ਪਟਿਆਲਾ ਦਾ ਰਹਿਣ ਵਾਲਾ ਹੈ ਅਤੇ ਪਹਿਲਾਂ ਇੱਕ ਨਿੱਜੀ ਮੀਡੀਆ ਹਾਊਸ ਵਿੱਚ ਕੰਮ ਕਰ ਚੁੱਕਾ ਹੈ, ਅਤੇ ਹੁਣ ਉਹ ਸੋਸ਼ਲ ਮੀਡੀਆ ‘ਤੇ ਮੁਸਲਿਮ ਭਾਈਚਾਰੇ ਦੇ ਖਿਲਾਫ ਭੜਕਾਊ ਟਿੱਪਣੀਆਂ ਕਰ ਰਿਹਾ ਸੀ। ਐਸਐਸਪੀ ਨੇ ਦੱਸਿਆ ਕਿ ਆਕਾਸ਼ਦੀਪ ਵਿਰੁੱਧ ਵੱਖ-ਵੱਖ ਧਾਰਾਵਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਕੱਲ੍ਹ ਨੂੰ ਇਸ ਨੂੰ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਆੜ ਵਿਚ ਜੋ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ। ਉਸ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।