Punjab
ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ‘ਤੇ ਵਿਜੀਲੈਂਸ ਨੇ ਮਾਰਿਆ ਛਾਪਾ..

ਪੰਜਾਬ ਵਿਜੀਲੈਂਸ ਨੇ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ‘ਤੇ ਛਾਪਾ ਮਾਰਿਆ ਹੈ। ਇਹ ਫਾਰਮ ਹਾਊਸ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਸਥਿਤ ਫਾਰਮ ਹਾਊਸ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਹੈ। ਵਿਜੀਲੈਂਸ ਕਿਸੇ ਨੂੰ ਵੀ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ਦੇ ਨੇੜੇ ਨਹੀਂ ਜਾਣ ਦੇ ਰਹੀ।
ਗੌਰਤਲਬ ਹੈ ਕਿ ਵਿਜੀਲੈਂਸ ਟੀਮ ਦੀ ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਹੈ। ਪਰ ਅਧਿਕਾਰਤ ਤੌਰ ‘ਤੇ ਫਿਲਹਾਲ ਕਿਸੇ ਵੀ ਵਿਜੀਲੈਂਸ ਅਧਿਕਾਰੀ ਵੱਲੋਂ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।