Connect with us

National

BREAKING : ਮੋਦੀ ਸਰਨੇਮ ਕੇਸ ‘ਚ ਰਾਹੁਲ ਦੀ 2 ਸਾਲ ਦੀ ਸਜ਼ਾ ਬਰਕਰਾਰ, ਗੁਜਰਾਤ ਹਾਈ ਕੋਰਟ ਨੇ ਸੁਣਾਇਆ ਫ਼ੈਸਲਾ

Published

on

DELHI 7 JULY 2023: ਮੋਦੀ ਸਰਨੇਮ ਕੇਸ ਵਿੱਚ ਰਾਹੁਲ ਗਾਂਧੀ ਦੀ ਦੋ ਸਾਲ ਦੀ ਸਜ਼ਾ ਬਰਕਰਾਰ ਰਹੇਗੀ। ਗੁਜਰਾਤ ਹਾਈ ਕੋਰਟ ਨੇ ਉਸ ਦੀ ਸਮੀਖਿਆ ਪਟੀਸ਼ਨ ਖਾਰਜ ਕਰ ਦਿੱਤੀ ਹੈ। ਗੁਜਰਾਤ ਹਾਈਕੋਰਟ ਨੇ ਕਿਹਾ- ਰਾਹੁਲ ਗਾਂਧੀ ਅਜਿਹੇ ਆਧਾਰਾਂ ‘ਤੇ ਸਜ਼ਾ ‘ਤੇ ਰੋਕ ਦੀ ਮੰਗ ਕਰ ਰਹੇ ਹਨ, ਜੋ ਕਿ ਬਿਲਕੁਲ ਵੀ ਮੌਜੂਦ ਨਹੀਂ ਹਨ। ਸਜ਼ਾ ਨੂੰ ਰੋਕਣ ਵਾਲਾ ਕੋਈ ਨਿਯਮ ਨਹੀਂ ਹੈ। ਰਾਹੁਲ ਖਿਲਾਫ 10 ਮਾਮਲੇ ਪੈਂਡਿੰਗ ਹਨ।

23 ਮਾਰਚ 2023 ਨੂੰ ਸੂਰਤ ਦੀ ਸੈਸ਼ਨ ਕੋਰਟ ਨੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਇਸ ਫੈਸਲੇ ਦੇ 27 ਮਿੰਟ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ। ਅਗਲੇ ਦਿਨ 24 ਮਾਰਚ ਨੂੰ ਦੁਪਹਿਰ 2:30 ਵਜੇ ਉਨ੍ਹਾਂ ਦਾ ਐਮ.ਪੀ.

ਰਾਹੁਲ ਨੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਸੂਰਤ ਦੀ ਅਦਾਲਤ ‘ਚ ਸਮੀਖਿਆ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ 25 ਅਪ੍ਰੈਲ ਨੂੰ ਗੁਜਰਾਤ ਹਾਈ ਕੋਰਟ ‘ਚ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਬਾਅਦ 2 ਮਈ ਨੂੰ ਹਾਈਕੋਰਟ ਨੇ ਇਸ ਮਾਮਲੇ ‘ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ।