Connect with us

Punjab

ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ SGPC ਨੇ ਸ਼ੁਰੂ ਕੀਤਾ ਆਪਣਾ youtube ਚੈਨਲ, ਜਾਣੋ ਕਦੋਂ ਹੋਵੇਗਾ ਚਾਲੂ

Published

on

ਅੰਮ੍ਰਿਤਸਰ 15 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਯੂਟਿਊਬ ਚੈਨਲ ਸ਼ੁਰੂ ਕਰ ਲਿਆ ਹੈ। ਜੋ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਯੂ-ਟਿਊਬ ਚੈਨਲ 24 ਜੁਲਾਈ ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਹੁਣ ਸ਼੍ਰੋਮਣੀ ਕਮੇਟੀ ਨੇ ਸਪੱਸ਼ਟ ਕੀਤਾ ਕਿ ਪੀਟੀਸੀ ਨਾਲ ਹੋਏ ਸਮਝੌਤੇ ਨੂੰ ਰੀਨਿਊ ਨਹੀਂ ਕੀਤਾ ਜਾਵੇਗਾ।

ਉੱਥੇ ਹੀ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਲਈ ਤਕਨੀਕੀ ਸਟੂਡੀਓ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿੱਥੇ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਸਿੱਖ ਸੰਗਤਾਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ। ਗੁਰਬਾਣੀ ਦੇ ਸਿੱਧਾ ਪ੍ਰਸਾਰਣ ਤੋਂ ਇਲਾਵਾ। 

ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਲਗਾਤਾਰ ਮੰਗ ਕਰਦੇ ਆ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਆਪਣਾ ਟੀਵੀ ਚੈਨਲ ਸ਼ੁਰੂ ਕਰੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਦੀ ਪਾਲਣਾ ਕਰੇ। ਮੈਂਬਰਾਂ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਗੁਰਬਾਣੀ ਪ੍ਰਸਾਰਣ ਲਈ ਟੈਂਡਰ ਮੰਗਵਾਉਣ ਦੀ ਨੀਤੀ ਨੂੰ ਵੀ ਤਿਆਗ ਦਿੱਤਾ ਜਾਵੇ।